ਆਪ ਉਮੀਦਵਾਰ ਡਾ. ਬਲਬੀਰ ਸਿੰਘ ਵੱਲੋਂ ਕੈਪਟਨ ਅਮਰਿੰਦਰ ਅਤੇ ਮਹਾਰਾਣੀ ’ਤੇ ਲੋਕਾਂ ਦੀ ਅਣਦੇਖੀ ਦਾ ਦੋਸ਼

ਮਨਪ੍ਰੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 29 ਦਸੰਬਰ:
ਪਟਿਆਲਾ ਸ਼ਹਿਰੀ ਹਲਦੇ ਤੋਂ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਨਾਭਾ ਗੇਟ ਅਤੇ ਰਾਘੋਮਾਜਰਾ ਵਿੱਚ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਵਿਦੇਸ਼ ਮੰਤਰੀ ਰਹਿੰਦਿਆਂ ਅਤੇ ਪਟਿਆਲਾ ਤੋਂ ਵਿਧਾਇਕ ਵਜੋਂ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਦੀ ਤਰੱਕੀ ਅਤੇ ਸਰਬਪੱਖੀ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਹਾਰਾਣੀ ਨੇ ਪਟਿਆਲਾ ਸੀਟ ਤੋਂ ਚੋਣ ਜਿੱਤਣ ਤੋਂ ਬਾਅਦ ਲੋਕਾਂ ਦੀ ਸਾਰ ਤੱਕ ਨਹੀਂ ਲਈ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਮੈਂਬਰ ਹੁੰਦਿਆਂ ਪਟਿਆਲਾ ਸ਼ਹਿਰ ਲਈ ਕਿਸੇ ਵੱਡੇ ਉਦਯੋਗ ਲਾਉਣ ਲਈ ਕਦੇ ਵੀ ਸੰਸਦ ਵਿੱਚ ਕੋਈ ਮੰਗ ਨਹੀਂ ਕੀਤੀ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਜਿਸ ਕਾਰਨ ਇਲਾਕੇ ਵਿੱਚ ਬਹੁ ਗਿਣਤੀ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ।
ਉਨ੍ਹਾਂ ਕਿਹਾ ਕਿ ਇੰਝ ਹੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪਟਿਆਲਾ ਸ਼ਹਿਰ ਨੂੰ ਅਣਗੌਲਿਆ ਹੀ ਰੱਖਿਆ। ਸ਼ਹਿਰ ਦੀਆਂ ਗਲੀਆਂ, ਸੜਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਸਿਸਟਮ ਦਾ ਕਾਫੀ ਬੁਰਾ ਹਾਲ ਹੈ। ਅਵਾਰਾ ਪਸ਼ੂ ਗਲੀਆਂ ਤੇ ਬਜ਼ਾਰਾਂ ਵਿੱਚ ਘੁੰਮਦੇ ਨਜ਼ਰ ਆਉਂਦੇ ਹਨ। ਜਿਸ ਕਾਰਨ ਪਟਿਆਲਾ ਦੇ ਵਸਨੀਕ ਕਾਫੀ ਸਮੇਂ ਤੋਂ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਆਪ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲਾਂ ਦੇ ਨਾਲ ਗਊ ਰੱਖਿਆ ਤੇ ਸਾਂਭ-ਸੰਭਾਲ ਸੈੱਸ ਵਸੂਲਿਆ ਜਾਂਦਾ ਹੈ। ਆਮ ਲੋਕ ਅੱਜ ਤੱਕ ਇਹ ਨਹੀਂ ਸਮਝ ਸਕੇ ਕਿ ਇਹ ਸਾਰਾ ਪੈਸਾ ਸਰਕਾਰ ਵੱਲੋਂ ਕਿਥੇ ਵਰਤਿਆ ਜਾਂਦਾ ਹੈ। ਪਿਛਲੇ ਦਿਨੀਂ ਟੁੱਟੀਆਂ ਸੜਕਾਂ ਤੇ ਅਵਾਰਾ ਪਸ਼ੂਆਂ ਕਾਰਨ ਕਈ ਲੋਕਾਂ ਦੀ ਪਟਿਆਲਾ ਇਲਾਕੇ ਵਿੱਚ ਮੌਤ ਹੋ ਚੁੱਕੀ ਹੈੇ।
ਡਾ. ਬਲਬੀਰ ਸਿੰਘ ਲੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਤੇ ਪੈਟਰੋਲ ਦੀਆਂ ਕੀਮਤਾਂ ਗੁਆਂਢੀ ਸੂਬਿਆਂ ਨਾਲੋਂ ਵੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਆਉਣ ’ਤੇ ਅਕਾਲੀ ਦਲ-ਭਾਜਪਾਈਆਂ ਤੋਂ ਇਕ ਇਕ ਚੀਜ਼ ਦਾ ਹਿਸਾਬ ਲਿਆ ਜਾਵੇਗਾ ਅਤੇ ਪਟਿਆਲਾ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਇਸ ਮੌਕੇ ਸਰਕਲ ਕੋਆਰਡੀਨੇਟਰ ਰਮੇਸ਼ ਕੁਮਾਰ, ਅੰਗਰੇਜ਼ ਸਿੰਘ, ਵਰਿੰਦਰ ਸਿੰਘ ਰਾਘੋਮਾਜਰਾ, ਟਿੰਕੂ ਸਿੰਘ ਰਾਘੋਮਾਜਰਾ, ਜੇ.ਪੀ. ਸਿੰਘ, ਸਾਬਕਾ ਐਕਸੀਅਨ ਕੁਲਵੰਤ ਸਿੰਘ, ਰਾਜਵੰਤ ਸਿੰਘ ਮੁਹਾਲੀ, ਗੱਜਣ ਸਿੰਘ, ਭੁਪਿੰਦਰ ਸਿੰਘ ਤਲਵਾਰਾਂ ਵਾਲੇ, ਗੁਰਿੰਦਰ ਸਿੰਘ, ਰਾਜ ਕੁਮਾਰ ਤੇ ਮਹਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…