ਆਪ ਉਮੀਦਵਾਰ ਕੰਵਰ ਸੰਧੂ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਤੇਜ਼

ਕੁਰਾਲੀ, 27 ਦਸੰਬਰ (ਰਜਨੀਕਾਂਤ ਗਰੋਵਰ):
ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੰਵਰ ਸੰਧੂ ਨੇ ਸਥਾਨਕ ਸ਼ਹਿਰ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਸ਼ਹਿਰ ਦੇ ਮੇਨ ਬਾਜ਼ਾਰ ਦਾ ਦੌਰਾ ਕੀਤਾ ਅਤੇ ਡੋਰ ਟੂ ਡੋਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸ੍ਰੀ ਕੰਵਰ ਸੰਧੂ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਆਮ ਆਦਮੀ ਪਾਰਟੀ ਦੀਆਂ ਵਪਾਰ ਸਬੰਧੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ ਵਰ੍ਹੇ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣਨ ’ਤੇ ਵਪਾਰੀ ਵਰਗ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੁਕਾਨਦਾਰਾਂ ਨੂੰ ਆਪ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਆਪ ਆਗੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਖਰੜ ਹਲਕੇ ਨੂੰ ਕੋਈ ਵਿਕਾਸ ਪ੍ਰਾਜੈਕਟ ਨਹੀਂ ਦਿੱਤਾ ਅਤੇ ਹਲਕੇ ਦੇ ਵਿਕਾਸ ਲਈ ਤਵੱਜੋਂ ਹੀ ਦਿੱਤੀ ਗਈ ਹੈ। ਜਿਸ ਕਾਰਨ ਖਰੜ ਹਲਕਾ ਵਿਕਾਸ ਪੱਖੋਂ ਪਛੜ ਗਿਆ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਇਸ ਮੌਕੇ ਐਡਵੋਕੇਟ ਚੰਦਰ ਸ਼ੇਖਰ ਬਾਵਾ, ਰਵੀ ਕੁਮਾਰ ਆਗੂ ਵਪਾਰ ਵਿੰਗ, ਸੁਰਿੰਦਰ ਸਿੰਘ, ਗੁਰਪ੍ਰੀਤ ਰਿੰਕੂ, ਦੀਪੂ ਕੁਰਾਲੀ, ਲਖਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…