ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਹੁਲਾਰਾ, ਪਿੰਡ ਕੁਰੜੀ ਦੇ ਕਈ ਨੌਜਵਾਨ ਆਪ ’ਚ ਸ਼ਾਮਲ

ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਕੁਰੜੀ ਦੇ ਕਈ ਨੌਜਵਾਨਾਂ ਨੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੁਲਵੰਤ ਸਿੰਘ ਨੇ ਇਨ੍ਹਾਂ ਨੌਜਵਾਨਾਂ ਜਗਜੀਤ ਸਿੰਘ ਨਿਰਮਲ ਸਿੰਘ, ਦਿਲਵਰ ਸਿੰਘ, ਜਸਬੀਰ ਸਿੰਘ, ਹਰਦੀਪ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਗੋਲਡੀ, ਜੁਝਾਰ ਸਿੰਘ ਅਤੇ ਜਗਤਾਰ ਸਿੰਘ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਉਧਰ, ਕੁਲਵੰਤ ਸਿੰਘ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਵੱਡੇ ਇਕੱਠ ਜਾਂ ਨੁੱਕੜ ਮੀਟਿੰਗਾਂ ਕਰਨ ਦੀ ਬਜਾਏ ਘਰ-ਘਰ ਜਾ ਕੇ ਵੋਟਾਂ ਮੰਗਣ ਲਈ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਇਕ ਹੋਰ ਵਧੀਆ ਤਰੀਕਾ ਲੱਭਿਆ ਹੈ। ਸਾਬਕਾ ਮੇਅਰ ਰੋਜ਼ਾਨਾ ਸ਼ਾਮ ਅਤੇ ਸਵੇਰੇ ਵੱਖ-ਵੱਖ ਪਾਰਕਾਂ ਵਿੱਚ ਜਾ ਰਹੇ ਹਨ ਅਤੇ ਉੱਥੇ ਸੈਰ ਕਰਨ ਆਉਂਦੇ ਲੋਕਾਂ ਨੂੰ ਆਪ ਦੇ ਹੱਕ ਵਿੱਚ ਭੁਗਤਨ ਲਈ ਪ੍ਰੇਰਿਆ ਜਾ ਰਿਹਾ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੇ ਕੰਮਾਂ ’ਤੇ ਆਧਾਰਿਤ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਵੱਡੀ ਗਿਣਤੀ ਵਿੱਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਆਮ ਨਾਗਰਿਕ ਵਿੱਚ ਖੁੱਲ੍ਹ ਕੇ ਆਪ ਦੇ ਸਮਰਥਨ ਵਿੱਚ ਆਉਣਗੇ। ਇਸ ਮੌਕੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸੁਖਮਿੰਦਰ ਸਿੰਘ ਬਰਨਾਲਾ ਅਤੇ ਸਮਾਜ ਸੇਵੀ ਬਲਰਾਜ ਸਿੰਘ ਗਿੱਲ, ਅਕਵਿੰਦਰ ਸਿੰਘ ਗੋਸਲ, ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਸਰਬਜੀਤ ਸਿੰਘ ਸੋਹਲ, ਇੰਦਰਜੀਤ ਸਿੰਘ ਖੋਖਰ, ਅਤੁਲ ਸ਼ਰਮਾ, ਰਾਜੀਵ ਵਸ਼ਿਸ਼ਟ, ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …