‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੂੰ ਕੀਤੇ ਕਈ ਸਵਾਲ

ਮੁਹਾਲੀ ਹਲਕੇ ਦੇ ਕਿੰਨੇ ਕੁ ਪੇਂਡੂ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਤੇ ਕਿੰਨਿਆਂ ਨੂੰ ਦਿੱਤੇ ਸਮਾਰਟ ਫੋਨ

ਕਾਂਗਰਸ ਅਤੇ ਅਕਾਲੀਆਂ ਦੇ ਗੁੰਡਾ ਰਾਜ ਤੋਂ ਛੁਟਕਾਰਾ ਪਾਉਣ ਲਈ ਆਪ ਨੂੰ ਚੋਣ ਜਿਤਾਉਣਾ ਜ਼ਰੂਰੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਕਾਂਗਰਸੀ ਉਮੀਦਵਾਰ ਨੂੰ ਢੁੱਕਵੇਂ ਅਤੇ ਕਾਂਗਰਸ ਸਰਕਾਰ ਨਾਲ ਜੁੜੇ ਸਵਾਲ ਪੁੱਛਦਿਆਂ ਕਿਹਾ ਕਿ ਬਲਬੀਰ ਸਿੱਧੂ ਇਹ ਦੱਸਣ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਹਲਕਾ ਮੁਹਾਲੀ ਦੇ ਪਿੰਡਾਂ ਤੇ ਕਸਬਿਆਂ ਦੇ ਕਿੰਨੇ ਕੁ ਨੌਜਵਾਨਾਂ ਨੂੰ ਨੌਕਰੀਆਂ ਦਿਵਾਈਆਂ। ਇਹ ਵੀ ਦੱਸਣ ਕਿ ਆਪਣੇ ਚੋਣ ਮੈਨੀਫੈਸਟੋ ਮੁਤਾਬਕ ਉਨ੍ਹਾਂ ਦੀ ਸਰਕਾਰ ਨੇ ਹਲਕਾ ਮੁਹਾਲੀ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਦਿੱਤੇ ਹਨ ਜਾਂ ਨਹੀਂ। ਜੇਕਰ ਨੌਜਵਾਨੀ ਨਾਲ ਜੁੜੇ ਇਹ ਦੋਵੇਂ ਕੰਮ ਨਹੀਂ ਕੀਤੇ ਤਾਂ ਕਾਂਗਰਸੀ ਉਮੀਦਵਾਰ ਸਿੱਧੂ ਨੂੰ ਹਲਕਾ ਮੁਹਾਲੀ ਦੇ ਲੋਕਾਂ ਤੋਂ ਵੋਟ ਮੰਗਣ ਦਾ ਕੋਈ ਹੱਕ ਨਹੀਂ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਤਿੰਨ ਵਾਰ ਲਗਾਤਾਰ ਐਮਐਲਏ ਬਣਦੇ ਆ ਰਹੇ ਕਾਂਗਰਸੀ ਬਲਬੀਰ ਸਿੱਧੂ ਨੇ ਕੈਬਨਿਟ ਮੰਤਰੀ ਬਣਦਿਆਂ ਹੀ ਹਲਕੇ ਵਿੱਚ ਤਹਿਲਕਾ ਮਚਾ ਦਿੱਤਾ ਜਿਸ ਦੇ ਚਲਦਿਆਂ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਉਤੇ ਕਬਜ਼ੇ ਕੀਤੇ ਗਏ, ਸ਼ਰਾਬ ਦੇ ਠੇਕਿਆਂ ਦੀ ਭਰਮਾਰ ਅਤੇ ਜਾਂ ਫਿਰ ਮੇਅਰ ਵਰਗੇ ਉੱਚ ਅਹੁਦਿਆਂ ਉਤੇ ਗੁੰਡਾਗਰਦੀ ਕਰਕੇ ਕਬਜ਼ੇ ਕੀਤੇ ਗਏ। ਪਿੰਡਾਂ ਦੇ ਲੋਕ ਅੱਜ ਵੀ ਟੁੱਟੀਆਂ ਫੁੱਟੀਆਂ ਲਿੰਕ ਸੜਕਾਂ ਤੋਂ ਲੰਘ ਕੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਆ ਰਹੇ ਹਨ। ਲਾਵਾਰਿਸ ਗਊਆਂ ਰੱਖਣ ਦੇ ਨਾਂ ਉਤੇ ਪਿੰਡ ਬਲੌਂਗੀ ਦੀ ਸ਼ਾਮਲਾਤ ਜ਼ਮੀਨ ਨੂੰ ਖ਼ੁਦ ਆਪਣੇ ਹੀ ਨਾਂ ਅਤੇ ਘਰ ਦੇ ਪਤੇ ਉਤੇ ਲੀਜ਼ ‘ਤੇ ਲੈ ਕੇ ਗਊਸ਼ਾਲਾ ਤਾਂ ਖੋਲ੍ਹ ਲਈ ਪ੍ਰੰਤੂ ਆਪਣੇ ਨਿੱਜੀ ਫਾਇਦਿਆਂ ਲਈ। ਹਕੀਕਤ ਇਹ ਹੈ ਕਿ ਮੋਹਾਲੀ ਸ਼ਹਿਰ ਦੀਆਂ ਸੜਕਾਂ ਉੱਤੇ ਲਾਵਾਰਿਸ ਗਊਆਂ ਤਾਂ ਅੱਜ ਵੀ ਉਸੇ ਤਰ੍ਹਾਂ ਘੁੰਮ ਰਹੀਆਂ ਹਨ ਅਤੇ ਲੋਕੀਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਫਿਰ ਤੋਂ ਮੁਹਾਲੀ ਹਲਕੇ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਵੋਟਾਂ ਬਟੋਰਨ ਦੀ ਤਿਆਰੀ ਵਿੱਚ ਰੁਝਿਆ ਹੋਇਆ ਹੈ। ਇਸ ਲਈ ਹੁਣ ਸ਼ਹਿਰ ਮੁਹਾਲੀ ਅਤੇ ਪਿੰਡਾਂ ਦੇ ਲੋਕ ਉਸ ਨੂੰ ਮੰੂਹ ਨਹੀਂ ਲਗਾਉਣਗੇ ਅਤੇ ਉਸ ਤੋਂ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਕੀਤੀ ਗਈ ਘਟੀਆ ਕਾਰਗੁਜ਼ਾਰੀ ਦਾ ਜਵਾਬ ਉਸ ਨੂੰ ਹਰਾ ਕੇ ਦੇਣਗੇ। ਉਮੀਦਵਾਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਅਤੇ ਅਕਾਲੀਆਂ ਦੇ ਗੁੰਡਾ ਰਾਜ ਤੋਂ ਹਮੇਸ਼ਾਂ ਛੁਟਕਾਰਾ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ 20 ਫਰਵਰੀ ਨੂੰ ਚੋਣ ਨਿਸ਼ਾਨ ‘ਝਾੜੂ’ ਨੂੰ ਵੋਟਾਂ ਪਾਉਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …