‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਪਿੰਡ ਗੁਡਾਣਾ ਵਿੱਚ ਲੱਡੂਆਂ ਨਾਲ ਤੋਲਿਆ

ਪੰਜਾਬ ਦੀ ਖ਼ੁਸ਼ਹਾਲੀ ਲਈ ਹਰ ਵਰਗ ਦੀਆਂ ਲੋੜਾਂ ਮੁਤਾਬਕ ਕੰਮ ਕਰੇਗੀ ‘ਆਪ’ ਦੀ ਸਰਕਾਰ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ ਅਤੇ ਜਿਸ ਹਿਸਾਬ ਨਾਲ ਲੋਕੀਂ ਆਮ ਆਦਮੀ ਪਾਰਟੀ ਦੇ ਨਾਲ ਜੁੜਦੇ ਜਾ ਰਹੇ ਹਨ, ਉਸ ਤੋਂ ਇਹ ਗੱਲ ਤਾਂ ਲਗਭਗ ਤੈਅ ਹੋ ਚੁੱਕੀ ਹੈ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੀ ਬਣੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ਉਤੇ ਅਮਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੁਹਾਲੀ ਤੋਂ ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਪਿੰਡ ਗੁਡਾਣਾ ਵਿਖੇ ਚੋਣ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਚੋਣ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਦੀ ਸਾਰੀ ਲੀਕੇਜ਼ ਅਤੇ ਲੁੱਟ ਬੰਦ ਕਰਕੇ ਦਿੱਲੀ ਦੀ ਤਰਜ਼ ਉੱਤੇ ਪੰਜਾਬ ਨੂੰ ਵਾਧੂ ਬਜਟ ਵਾਲਾ ਸੂਬਾ ਬਣਾਇਆ ਜਾਵੇਗਾ। ਜਿਸ ਪ੍ਰਕਾਰ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਦੀ ਸਰਕਾਰ ਨੇ ਖ਼ਜ਼ਾਨੇ ਵਿੱਚ ਵਾਧਾ ਕਰਕੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ, ਉਸੇ ਤਰ੍ਹਾਂ ਹੀ ਪੰਜਾਬ ਵਿੱਚ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਰ ਦਿਨ ਆਮਦਨ ਘੱਟ ਰਹੀ ਹੈ, ਕਰਜ਼ੇ ਦੀਆਂ ਕਿਸ਼ਤਾਂ ਵਧ ਰਹੀਆਂ ਕਿਉਂਕਿ ਸੱਤਾਧਾਰੀਆਂ ਨੇ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਯੋਜਨਾ ਨਹੀਂ ਬਣਾਈ, ਸਗੋਂ ਪੰਜਾਬ ਨੂੰ ਲੁੱਟਣ ਦੀਆਂ ਯੋਜਨਾਵਾਂ ਹੀ ਬਣਾਉਂਦੇ ਰਹੇ।
ਕੁਲਵੰਤ ਸਿੰਘ ਨੇ ਕਿਹਾ ਕਿ ਕਰੋਨਾ ਮਹਾਮਾਰੀ ਨੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਕੌੜਾ ਸੱਚ ਲੋਕਾਂ ਸਾਹਮਣੇ ਲਿਆ ਦਿੱਤਾ, ਕਿਉਂਕਿ ਕੋਰੋਨਾ ਕਾਲ ਦੌਰਾਨ ਪੰਜਾਬ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਸਤਾ ਤੇ ਚੰਗਾ ਇਲਾਜ ਨਹੀਂ ਮਿਲਿਆ। ਲੋਕਾਂ ਨੂੰ ਸਰਕਾਰ ਨੇ ਕੋਈ ਆਰਥਿਕ ਸਹਾਇਤਾ ਨਹੀਂ ਦਿੱਤੀ। ਉਨ੍ਹਾਂ ਹਲਕਾ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫਰਵਰੀ ਨੂੰ ਚੋਣ ਨਿਸ਼ਾਨ ‘ਝਾੜੂ’ ਦਾ ਬਟਨ ਦਬਾ ਕੇ ਦਿੱਲੀ ਦੀ ਤਰਜ਼ ਉੱਤੇ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਦੇਣ, ਤਾਂ ਜੋ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਲਾਹੀ ਜਾਵੇ ਅਤੇ ਲੋਕਾਂ ਨੂੰ ਜਿਊਣ ਦੀਆਂ ਸਹੂਲਤਾਂ ਦਿੱਤੀਆਂ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਇਆ ਜਾਵੇ।

ਇਸ ਮੌਕੇ ਹਰਮੀਤ ਸਿੰਘ ਬਣੀਆਂ, ਗਿਆਨੀ ਬੰਤ ਸਿੰਘ, ਜਰਨੈਲ ਸਿੰਘ ਪੰਚ, ਦਿਲਬਰ ਖਾਨ ਪੰਚ, ਗੁਰਸ਼ਰਨ ਕੌਰ, ਮੰਗਤ ਸਿੰਘ ਪੰਚ, ਮਨਦੀਪ ਕੌਰ ਪਤਨੀ ਹਰਵਿੰਦਰ ਸਿੰਘ ਪੰਚ, ਗੁਰਜੰਟ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਨੰਬਰਦਾਰ, ਮਨਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਡਾਣਾ, ਨਾਇਬ ਸਿੰਘ ਸਾਬਕਾ ਪੰਚ, ਅਮਰੀਕ ਸਿੰਘ ਸਾਬਕਾ ਪੰਚ, ਅਵਤਾਰ ਸਿੰਘ ਅਣਖੀ, ਸੋਨੀ ਖਾਨ, ਨਿਆਜੂ ਖਾਨ, ਰਿੰਕੂ ਗੁਡਾਣਾ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਹਰਦੀਪ ਸਿੰਘ ਦੀਪ, ਹੈਪੀ ਗੁਡਾਣਾ, ਜੱਗਾ ਜੱਟ, ਜਸਵੀਰ ਸਿੰਘ, ਲਾਲੀ ਨਿੰਮ ਵਾਲਾ, ਹਰਪ੍ਰੀਤ ਸਿੰਘ ਜੌਨੀ, ਸ਼ਰਨਦੀਪ ਸਿੰਘ, ਪਰਮਜੀਤ ਸਿੰਘ ਸ਼ੇਰਗਿੱਲ, ਗੋਲਡੀ, ਮਨਿੰਦਰ ਸਿੰਘ, ਸਲੀਮ ਖਾਨ, ਗੁਰਸੇਵਕ ਖਾਨ, ਮੇਜਰ ਖਾਨ, ਨਿਰਮ ਖਾਨ, ਸਫ਼ੀ ਮੁਹੰਮਦ, ਸ਼ਕੀਲ ਖਾਨ, ਅਜਮਲ ਖਾਨ, ਸਾਬਰ ਖਾਨ, ਰੌਬੀ ਖਾਨ, ਸੁਰਜੀਤ ਖਾਨ ਸਾਬਕਾ ਪੰਚ, ਸੁਖਚੈਨ ਬਬਲਾ ਪੰਚ, ਬਲਜਿੰਦਰ ਸਿੰਘ ਸਾਬਕਾ ਪੰਚ, ਮਨਜੀਤ ਸਿੰਘ, ਸੁਰਿੰਦਰ ਸਿੰਘ, ਗੇਲਾ ਗੁਡਾਣਾ, ਲਾਲਾ ਗੁਡਾਣਾ, ਬਲਬੀਰ ਸਿੰਘ, ਅਵਤਾਰ ਸਿੰਘ, ਟਹਿਲ ਸਿੰਘ, ਨਰਿੰਦਰ ਸਿੰਘ, ਬਸੰਤ ਸਿੰਘ, ਹਲੀਮ ਖਾਨ, ਸੁਦਾਗਰ ਖਾਨ, ਭੂਰਾ ਗੁਡਾਣਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…