‘ਆਪ’ ਉਮੀਦਵਾਰ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਵੱਲੋਂ ਚੋਣ ਪ੍ਰਚਾਰ ਤੇਜ਼

ਸ਼ਹਿਰ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਰਾਹੀਂ ਅੌਰਤਾਂ ਨਾਲ ਕੀਤੀਆਂ ਮੁਲਾਕਾਤਾਂ

ਮੁਹਾਲੀ ਹਲਕੇ ਦੀਆਂ ਅੌਰਤਾਂ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਲਹਿਰ: ਜਸਬੀਰ ਕੌਰ ਅੱਤਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਅਗਾਮੀ ਵਿਧਾਨ ਸਭਾ ਚੋਣਾਂ ਲਈ ਨਾ ਸਿਰਫ਼ ਪੁਰਸ਼ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ, ਸਗੋਂ ਅੌਰਤਾਂ ਵੱਲੋਂ ਵੀ ਵੱਡੀ ਪੱਧਰ ’ਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਮੁਹਿੰਮ ਨੂੰ ਭਖਾ ਦਿੱਤਾ ਹੈ। ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਧਰਮ ਪਤਨੀ ਬੀਬੀ ਜਸਵੰਤ ਕੌਰ ਨੇ ਮੁਹਾਲੀ ਦੇ ਕਈ ਸੈਕਟਰਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਜਸਵੰਤ ਕੌਰ ਨੇ ਮੁਹਾਲੀ ਦੀਆਂ ਅੌਰਤਾਂ ਦੇ ਨਾਲ ਗੱਲਬਾਤ ਕਰਦੇ ਹੋਏ ਆਪ ਵੱਲੋਂ ਅੌਰਤਾਂ ਨੂੰ ਪੈਰਾਂ ’ਤੇ ਖੜਾ ਕਰਨ ਦੀਆਂ ਸ਼ੁਰੂ ਕੀਤੀਆਂ ਨੀਤੀਆਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਾਬਕਾ ਕੌਂਸਲਰ ਜਸਵੀਰ ਕੌਰ ਅੱਤਲੀ ਨੇ ਅੌਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਅੌਰਤਾਂ ਦੀ ਕੋਲੇ ਆਪਣੀ ਵੋਟ ਦੀ ਵਰਤੋਂ ਕਰਨ ਦਾ ਇੱਕ ਵੱਡਾ ਅਧਿਕਾਰ ਹੈ ਜਿਸਦੇ ਚਲਦੇ ਹੋਏ ਉਨ੍ਹਾਂ ਨੂੰ ਉਸ ਇਨਸਾਨ ਨੂੰ ਵੋਟ ਪਾਉਣੀ ਚਾਹੀਦੀ ਹੈ ਜਾਂ ਉਸ ਪਾਰਟੀ ਨੂੰ ਵੋਟ ਪਾਉਣੀ ਚਾਹੀਦੀ ਹੈ ਜੋ ਉਨ੍ਹਾਂ ਦੇ ਹੱਕਾਂ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਬੀਬੀ ਜਸਵੰਤ ਕੌਰ ਖ਼ੁਦ ਆਪ ਇਕ ਮਹਿਲਾ ਹੋ ਕੇ ਜਿਸ ਤਰੀਕੇ ਦੇ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ਅਤੇ ਮਹਿਲਾਵਾਂ ਦੀ ਹਮੇਸ਼ਾ ਜਿਸ ਤਰੀਕੇ ਜਸਵੰਤ ਕੌਰ ਨੇ ਗੱਲ ਕੀਤੀ ਹੈ ਉਸ ਤੇ ਚੱਲਦੇ ਹੋਏ ਸਾਨੂੰ ਸਾਰਿਆਂ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਘਰ-ਘਰ ਚੋਣ ਪ੍ਰਚਾਰ ਮੁਹਿੰਮ ਦੌਰਾਨ ਜਸਵੰਤ ਕੌਰ ਦੇ ਨਾਲ ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਦਵਿੰਦਰ ਕੌਰ ਪਰਮਜੀਤ ਕੌਰ, ਗੁਰਪ੍ਰੀਤ ਕੌਰ, ਸਤਨਾਮ ਕੌਰ ਅਤੇ ਹੋਰ ਉਚੇਚੇ ਤੌਰ ’ਤੇ ਹਾਜ਼ਰ ਸਨ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…