ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਵੱਲੋਂ 13 ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਵੱਡੀ ਗਿਣਤੀ ਵਿਚ ਲੋਕਾਂ ਨੇ ਕੀਤੀ ਮੀਟਿੰਗਾਂ ‘ਚ ਸ਼ਿਰਕਤ , ਲੱਡੂਆਂ ਨਾਲ ਵੀ ਤੋਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਖੇਤਰ ਅਤੇ ਨੇੜਲੇ 13 ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਵੋਟਰਾਂ ਨਾਲ ਸਿੱਧੀ ਗੱਲ ਕੀਤੀ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਪ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ। ਵੱਖ ਵੱਖ ਥਾਵਾਂ ’ਤੇ ਲੋਕਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੁਆਰਾ ਕਰਵਾਈਆਂ ਜਾ ਰਹੀਆਂ ਬੈਠਕਾਂ ਵਿੱਚ ਲੋਕਾਂ ਦਾ ਉਨ੍ਹਾਂ ਦੇ ਹੱਕ ਵਿੱਚ ਪਹੁੰਚਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਅਤੇ ਲੋਕ ਪੰਜਾਬ ਦੇ ਮੌਜੂਦਾ ਹਾਲਤ ਨੂੰ ਬਦਲਣ ਲਈ ਕਾਫੀ ਕਾਹਲੇ ਜਾਪਦੇ ਹਨ।
ਇਸ ਦੌਰਾਨ ਸ੍ਰੀ ਸ਼ੇਰਗਿੱਲ ਹਲਕੇ ਵਿੱਚ ਚੋਣ ਪ੍ਰਚਾਰ ਸਮੇਂ ਵੱਖ-ਵੱਖ ਥਾਵਾਂ ’ਤੇ ਸਥਿਤ ਗੁਰੂ ਘਰਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ ਅਤੇ ਸੰਤ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲਿਆ ਤੋਂ ਵੀ ਆਸ਼ੀਰਵਾਦ ਲਿਆ ਅਤੇ ਆਪਣੀ ਚੋਣ ਮੁਹਿੰਮ ਦੌਰਾਨ ਲੋਕਾਂ ਨੂੰ ਮਿਲੇ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਪੱਸ਼ਟ ਹਾਰ ਨੂੰ ਦੇਖ ਕੇ ਅਕਾਲੀ ਆਗੂ ਹੁਣ ਆਪ ਪ੍ਰਤੀ ਗੁਮਰਾਹਕੁੰਨ ਪ੍ਰਚਾਰ ਕਰਨ ’ਤੇ ਉਤਰ ਆਏ ਹਨ। ਸ਼ੇਰਗਿੱਲ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਰਿਵਾਰਵਾਦ ਸਿਆਸਤ ਦਾ ਅੰਤ ਕਰਨ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਰਿਵਾਰਵਾਦ ਹੀ ਭ੍ਰਿਸ਼ਟਾਚਾਰ ਦੀ ਅਸਲ ਜੜ੍ਹ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਅਕਾਲੀ ਲੀਡਰਾਂ ਵੱਲੋਂ ਕਰਵਾਏ ਜਾਂਦੇ ਝੂਠੇ ਪਰਚਿਆਂ ਦਾ ਡਰ ਤਿਆਗ ਦੇਣ ਅਤੇ ਆਮ ਆਦਮੀ ਪਾਰਟੀ ਦੀ ਇਨਕਲਾਬੀ ਲਹਿਰ ਦਾ ਹਿੱਸਾ ਬਣਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਮਿਲ ਕੇ ਦੇਸ਼ ਨੂੰ ਦੋਵੇਂ ਹੱਥੀਂ ਲੁੱਟਿਆ ਹੈ। ਇਨ੍ਹਾਂ ਨੇ ਵਾਰੀ ਬੰਨ੍ਹੀ ਹੋਈ ਸੀ ਕਿ ਇਕ ਵਾਰ ਤੂੰ ਅਤੇ ਦੂਜੀ ਵਾਰ ਅਸੀਂ ਪੰਜਾਬ ’ਤੇ ਰਾਜ ਕਰਾਾਂਗੇ। ਇਸ ਦੌਰਾਨ ਸ੍ਰੀ ਸ਼ੇਰਗਿੱਲ ਨੂੰ ਕਈ ਪਿੰਡਾਂ ਵਿੱਚ ਲੱਡੂਆਂ ਨਾਲ ਤੋਲਿਆ ਗਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…