ਮੁਹਾਲੀ ਵਿੱਚ ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੇ ਖੱਚਰ ਰੇਹੜੀ ’ਤੇ ਚੜ ਕੇ ਕੀਤਾ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਮੁਹਾਲੀ ਸ਼ਹਿਰ ਦੇ ਮਸ਼ਹੂਰ ਮਦਨਪੁਰਾ ਚੌਕ ਵਿੱਚ ਅੱਜ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਇੱਕ ਚੋਣ ਜਲਸਾ ਕੀਤਾ ਗਿਆ। ਇਸ ਮੌਕੇ ਖੱਚਰ-ਰੇੜ੍ਹਾ ਮਜ਼ਦੂਰਾਂ ਨੇ ਸ੍ਰੀ ਸ਼ੇਰਗਿੱਲ ਦੇ ਹੱਕ ਵਿੱਚ ਝੰਡਾ ਚੁੱਕਦਿਆਂ ਆਪ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬਹੁਤ ਸਾਰੇ ਮਜ਼ਦੂਰ ਆਪਣੇ ਖੱਚਰ-ਰੇੜ੍ਹਿਆਂ ਸਮੇਤ ਇਸ ਚੋਣ ਜਲਸੇ ਵਿੱਚ ਪਹੁੰਚੇ ਅਤੇ ਮੁਹਾਲੀ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਖ਼ੁਦ ਖੱਚਰ-ਰੇੜ੍ਹਾ ਹੱਕਦਿਆਂ ਇਨ੍ਹਾਂ ਤਮਾਮ ਮਜ਼ਦੂਰਾਂ ਨਾਲ ਇੱਕਮੁਠਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਹਾਰ ਦੇਣ ਲਈ ਹੁਣ ਤੋਂ ਕਮਰ ਕੱਸ ਲਈ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਿਛਲੇ 67 ਸਾਲ ਤੋਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਬਣਾਉਂਦੇ ਆ ਰਹੇ ਹਨ ਪਰ ਇਸ ਵਾਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਆਮ ਲੋਕਾਂ ਦੀ ਆਪਣੀ ਸਰਕਾਰ ਬਣਾਉਣ ਲਈ ਹੰਭਲਾ ਮਾਰਨ। ਇਸ ਮੌਕੇ ਸ੍ਰੀ ਸ਼ੇਰਗਿੱਲ ਨੇ ਕੜਾਕੇ ਦੀ ਠੰਢ ਵਿੱਚ ਚੌਕ ’ਤੇ ਬੈਠੇ ਮਜ਼ਦੂਰਾਂ ਨੂੰ ਭ੍ਰਿਸ਼ਟਾਚਾਰੀ ਨਿਜਾਮ ਬਦਲਣ ਅਤੇ ਬੇਰੁਜ਼ਗਾਰੀ ਤੇ ਨਸ਼ਿਆਂ ਦੇ ਖ਼ਾਤਮੇ ਲਈ ਆਪ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ’ਤੇ ਗ਼ਰੀਬਾਂ ਨੂੰ ਵੋਟ ਬੈਂਕ ਵਜੋਂ ਇਸਤੇਮਾਲ ਕਰਨ ਦਾ ਦੋਸ਼ ਲਾਉਂਦਿਆਂ ਦਿਹਾੜੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿੰਨੇ ਪਾਰਟੀਆਂ ਤੋਂ ਇਨਸਾਫ਼ ਦੀ ਕੋਈ ਉਮੀਦ ਨਾ ਰੱਖਣ ਅਤੇ ਪੰਜਾਬ ਦੀ ਤਰੱਕੀ ਅਤੇ ਆਪਣੇ ਪਰਿਵਾਰਾਂ ਦੀ ਖੁਸ਼ਹਾਲੀ ਇਨ੍ਹਾਂ ਮੌਕਾ ਪ੍ਰਸਤ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅੱਗੇ ਆਉਣ।
ਇਸ ਮੌਕੇ ਆਪ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਕਨਵੀਨਰ ਦਰਸ਼ਨ ਸਿੰਘ ਧਾਲੀਵਾਲ, ਨਛੱਤਰ ਸਿੰਘ ਸਿੱਧੂ, ਹਰੀਸ਼ ਕੌਸ਼ਲ, ਨਛੱਤਰ ਸਿੰਘ ਬੈਦਵਾਨ, ਹੇਮ ਰਾਜ, ਗੁਰਪ੍ਰੀਤ ਜਿੰਮੀ, ਗਿਨੀ ਬਾਬੂ, ਸਵੀਟੀ ਸ਼ਰਮਾ, ਕਰਨਲ ਰੰਧਾਵਾ, ਮੇਜਰ ਸਿੰਘ ਸ਼ੇਰਗਿੱਲ, ਨਿਰਮਲ ਸਿੰਘ, ਬਹਾਦਰ ਸਿੰਘ ਚਾਹਲ, ਮਲਕੀਤ ਸਿੰਘ ਬਾਠ, ਬਲਦੇਵ ਸਿੰਘ ਮਾਨ, ਅਮਰਜੀਤ ਕੌਰ ਗਰੇਵਾਲ ਤੇ ਅਮਰੀਦਪ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…