ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਗੁਰਦੁਆਰਾ ਅੰਬ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ

ਨੌਜਵਾਨਾਂ ਅਤੇ ਮਹਿਲਾ ਵਿੰਗ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ: ਸ਼ੇਰਗਿੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਨੌਜਵਾਨ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ। ਇਸ ਮੌਕੇ ਵੱਡੀ ਵਿੱਚ ਆਪ ਦੇ ਵਾਲੰਟੀਅਰ ਅਤੇ ਆਪ ਆਗੂ ਦੇ ਸਮਰਥਕ ਅਤੇ ਦੋਸਤ ਮਿੱਤਰ ਹਾਜ਼ਰ ਸਨ। ਇਸ ਤੋਂ ਤੁਰੰਤ ਬਾਅਦ ਸ਼ੇਰਗਿੱਲ ਸਿੱਧਾ ਪਾਰਟੀ ਦਫ਼ਤਰ ਵਿੱਚ ਪਹੁੰਚੇ। ਜਿਥੇ ਉਨ੍ਹਾਂ ਨੇ ਸਥਾਨਕ ਆਗੂਆਂ ਅਤੇ ਵਾਲੰਟੀਅਰਾਂ ਨਾਲ ਬੈਠ ਕੇ ਮੌਜੂਦਾ ਹਾਲਾਤਾਂ ’ਤੇ ਚਰਚਾ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਉਹ ਧੜੇਬੰਦੀ ਤੋਂ ਦੂਰ ਰਹਿ ਕੇ ਸਾਰੇ ਵਾਲੰਟੀਅਰਾਂ ਅਤੇ ਆਗੂਆਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਹਲਕੇ ਦੀਆਂ ਸਮੱਸਿਆਵਾਂ ਤੋਂ ਭਲੀਭਾਤ ਜਾਣੂ ਹਨ ਅਤੇ ਜਲਦੀ ਹੀ ਮੁਹਾਲੀ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਵਿਕਾਸ ਦੇ ਏਜੰਡੇ ਬਾਰੇ ਵੱਖਰਾ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੀਆਂ ਵਧੀਕੀਆਂ ਦਾ ਟਾਕਰਾ ਕਰਨ ਲਈ ਨੌਜਵਾਨਾਂ ਅਤੇ ਮਹਿਲਾ ਵਿੰਗ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ।
ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਇੰਚਾਰਜ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਭਜਨ ਸਿੰਘ ਸ਼ੇਰਗਿੱਲ, ਸੀਨੀਅਰ ਯੂਥ ਆਗੂ ਜਰਨੈਲ ਸਿੰਘ ਬੈਂਸ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਬਿਕਰਮ ਸਿੰਘ, ਸੋਹਣ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਅਧਿਕਾਰੀ ਬਲਦੇਵ ਸਿੰਘ ਮਾਨ, ਬਲਵਿੰਦਰ ਸਿੰਘ ਬਲੀ, ਇੰਦਰਜੀਤ ਸਿੰਘ, ਅਮਰੀਕ ਸਿੰਘ, ਬੀ.ਐਸ. ਬਾਠ, ਗੁਰਦਾਸਪੁਰੀ, ਬਲਵਿੰਦਰ ਸਿੰਘ ਸ਼ਾਹੀ, ਕਾਮਰੇਡ ਨਾਜ਼ਰ ਸਿੰਘ, ਇਸਤਰੀ ਤਾਲਮੇਲ ਕਮੇਟੀ ਦੀ ਆਗੂ ਸੁਰਿੰਦਰ ਕੌਰ, ਗੁਰਮੇਜ ਸਿੰਘ ਕਾਹਲੋਂ,ਪਲਵਿੰਦਰ ਸਿੰਘ ਮਾਨ, ਇਕਬਾਲ ਸਿੰਘ ਅਤੇ ਮੇਜਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…