Nabaz-e-punjab.com

ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੇ ਮੁਹਾਲੀ ਵਿੱਚ ਰੋਡ ਸ਼ੋਅ ਰਾਹੀਂ ਸ਼ਕਤੀ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਸ਼ੁੱਕਰਵਾਰ ਸ਼ਾਮ ਨੂੰ ਮੁਹਾਲੀ ਵਿੱਚ ਰੋਡ ਸ਼ੋਅ ਕੱਢਿਆ ਅਤੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਆਪਣਾ ਚੋਣ ਪ੍ਰਚਾਰ ਤੇਜ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਅਤੇ ਇਲਾਕਾ ਵਾਸੀ ਸ਼ਾਮਲ ਹੋਏ। ‘ਆਪ’ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰੀਸ਼ ਕੌਸ਼ਲ ਅਤੇ ਜਨਰਲ ਸਕੱਤਰ ਬੀਐਸ ਚਹਿਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਨੇੜਿਓਂ ਸ਼ੁਰੂ ਇਹ ਰੋਡ ਸ਼ੋਅ ਸਥਾਨਕ ਫੇਜ਼-1, ਫੇਜ਼-4, ਫੇਜ਼-5, ਫੇਜ਼-7, ਫੇਜ਼-8, ਫੇਜ਼-9, ਫੇਜ਼-10 ਅਤੇ ਫੇਜ਼-11, ਮੁਹਾਲੀ ਏਅਰਪੋਰਟ ਰੋਡ, ਪਿੰਡ ਬਾਕਰਪੁਰ, ਨਡਿਆਲੀ, ਧਰਮਗੜ੍ਹ, ਸੇਖਨ ਮਾਜਰਾ, ਲਾਂਡਰਾਂ, ਸੋਹਾਣਾ ਪਿੰਡਾਂ ਵਿੱਚ ਕੱਢਿਆ ਗਿਆ। ਪਿੰਡ ਸ਼ਾਮਪੁਰਾ ਵਿੱਚ ਦੇਰ ਸ਼ਾਮ ਨੂੰ ਮਹਿਲਾ ਮੰਡਲ ਵੱਲੋਂ ਨਰਿੰਦਰ ਸ਼ੇਰਗਿੱਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਦੌਰਾਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਪਿਛਲੇ 10 ਸਾਲ ਵਿੱਚ ਅਕਾਲੀ-ਭਾਜਪਾ ਸਰਕਾਰ ਅਤੇ ਹੁਣ ਦੋ ਸਾਲਾਂ ਤੋਂ ਕਾਂਗਰਸ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਕੋੲਾਂੀ ਡੱਕਾ ਨਹੀਂ ਤੋੜਿਆ ਅਤੇ ਕੈਪਟਨ ਸਰਕਾਰ ਰੋਜ਼ਾਨਾ ਝੂਠੇ ਲਾਰੇ ਲਗਾ ਕੇ ਡੰਗ ਟਪਾ ਰਹੀ ਹੈ, ਪ੍ਰੰਤੂ ਹੁਣ ਵੋਟਰ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਕਾਂਗਰਸ ਸਰਕਾਰ ਕੋਝੀਆਂ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਆਪ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਜਨਰਲ ਸਕੱਤਰ ਬੀਐਸ ਚਹਿਲ, ਕਸ਼ਮੀਰ ਕੌਰ, ਚੋਣ ਇੰਚਾਰਜ ਦਿਲਾਵਰ ਸਿੰਘ, ਬਲਵਿੰਦਰ ਕੌਰ ਧਨੇੜਾ, ਦਿਲਬਾਗ ਸਿੰਘ, ਮੇਜਰ ਸਿੰਘ, ਪ੍ਰਹਲਾਦ ਸਿੰਘ, ਰਜਿੰਦਰ ਸਿੰਘ ਰਾਜਾ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…