ਬਸੀ ਪਠਾਣਾ ਵਿੱਚ ਆਪ ਉਮੀਦਵਾਰ ਸਲਾਣਾ ਨੇ ਚੋਣ ਦਫ਼ਤਰ ਖੋਲ੍ਹਿਆ

ਮਨਪ੍ਰੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਫਤਹਿਗੜ੍ਹ ਸਾਹਿਬ, 7 ਜਨਵਰੀ:
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਦਲਿਤ ਆਗੂ ਸੰਤੋਖ ਸਿੰਘ ਸਲਾਣਾ ਨੇ ਆਪਣਾ ਚੋਣ ਦਫ਼ਤਰ ਖੋਲ੍ਹ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚੋਣ ਦਫ਼ਤਰ ਦਾ ਉਦਘਾਟਨ ਇੱਕ ਰਿਕਸ਼ਾ ਚਾਲਕ ਸ੍ਰੀ ਜੇਠਾ ਰਾਮ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਲਾਣਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਪਰਖ ਚੁੱਕੇ ਹਨ। ਇਨ੍ਹਾਂ ਦੋਵੇਂ ਪਾਰਟੀਆਂ ਨੇ ਸੂਬੇ ਦਾ ਵਿਕਾਸ ਕਰਨ ਦੀ ਥਾਂ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਹੁਕਮਰਾਨ ਗੱਠਜੋੜ ਅਤੇ ਕਾਂਗਰਸ ਦੇ ਆਪਸ ਵਿੱਚ ਮਿਲੇ ਹੋਣ ਦਾ ਦੋਸ਼ ਵੀ ਲਾਇਆ।
ਇਸ ਮੌਕੇ ਕਰਮਜੀਤ ਸਿੰਘ ਢੀਂਡਸਾ ਹਲਕਾ ਚੋਣ ਇੰਚਾਰਜ, ਰਤਨ ਸਿੰਘ ਬਾਜਵਾ, ਦਲਜੀਤ ਸਿੰਘ ਸੋਹੀ, ਗੁਰਮੀਤ ਸਿੰਘ ਗੰਢੂਆਂ, ਮਦਨ ਲਾਲ ਬੈਕਟਰ, ਜੈ ਕਿਸ਼ਨ ਕਸ਼ਯਪ, ਕਸ਼ਮੀਰ ਸਿੰਘ ਰਸੂਲਪੁਰ, ਨੰਬਰਦਾਰ ਗੁਰਿੰਦਰ ਸਿੰਘ, ਸੁਰਜੀਤ ਸਿੰਘ ਦੇਦੜਾ, ਰਾਜ ਕੁਮਾਰ ਪੁਰੀ, ਵਿਜੇ ਕੁਮਾਰ, ਅਮਰਿੰਦਰ ਸਿੰਘ ਮਿੰਟੂ, ਰਵੀ ਯੋਗੀ, ਇੰਦਰਬੀਰ ਸਿੰਘ, ਦਿਨੇਸ਼ ਕੁਮਾਰ ਕੌੜਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…