ਆਪ ਦੇ ਉਮੀਦਵਾਰ ਸ਼ੇਰਗਿੱਲ ਵੱਲੋਂ ਮੁਹਾਲੀ ਵਿੱਚ ਚੋਣ ਸਰਗਰਮੀਆਂ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਮੁਹਾਲੀ ਸ਼ਹਿਰ ਅਤੇ ਨਜ਼ਦੀਕੀ ਪਿੰਡਾਂ ਵਿੱਚ ਚੋਣ ਪ੍ਰਚਾਰ ਦੀ ਹਨੇਰੀ ਲਿਆਉਂਦਿਆਂ ਲੋਕਾਂ ਨੂੰ ਆਪ ਦੀ ਸਰਕਾਰ ਬਣਨ ’ਤੇ ਸਵੱਛ ਪ੍ਰਸ਼ਾਸਨ ਅਤੇ ਨੌਜਵਾਨਾਂ ਨੂੰ ਵਿਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਇੱਥੋਂ ਦੇ ਫੇਜ਼-11, ਸੈਕਟਰ-71 ਜੱਜ ਕਲੋਨੀ, ਸ਼ਹੀਦ ਊਧਮ ਸਿੰਘ ਕਲੋਨੀ ਅਤੇ ਪਿੰਡ ਗੀਗੇ ਮਾਜਰਾ ਸਮੇਤ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਲੜਾਈ ਹੁਕਮਰਾਨ ਅਕਾਲੀ ਦਲ ਤੇ ਭਾਜਪਾ ਅਤੇ ਕਾਂਗਰਸ ਸਮੇਤ ਦੂਜੀਆਂ ਵਿਰੋਧੀ ਪਾਰਟੀਆਂ ਵਾਂਗ ਸਿਰਫ਼ ਸਤਾ ਹਾਸਲ ਕਰਨ ਦੀ ਨਹੀਂ ਹੈ ਸਗੋਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਭ੍ਰਿਸ਼ਟਚਾਰੀ ਨਿਜਾਮ ਬਦਲਣ, ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਜਨਹਿੱਤ ਵਿੱਚ ਜੰਗ ਲੜ ਰਹੇ ਹਨ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 4 ਫਰਵਰੀ ਨੂੰ ‘ਝਾੜੂ’ ਵਾਲਾ ਬਟਨ ਦੱਬ ਕੇ ਆਪ ਦੇ ਹੱਕ ਵਿੱਚ ਫਤਵਾ ਦਿੱਤਾ ਜਾਵੇਗਾ।
ਇਸ ਮੌਕੇ ਜ਼ੋਨਲ ਇੰਚਾਰਜ ਦਰਸ਼ਨ ਸਿੰਘ ਧਾਲੀਵਾਲ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਅਮਰਦੀਪ ਕੌਰ, ਨਛੱਤਰ ਸਿੰਘ ਸਿੱਧੂ, ਮੇਜਰ ਸਿੰਘ ਸ਼ੇਰਗਿੱਲ, ਨਿਰਮਲ ਸਿੰਘ, ਬਹਾਦਰ ਸਿੰਘ ਚਾਹਲ, ਕਰਨਲ ਰੰਧਾਵਾ, ਮਲਕੀਤ ਸਿੰਘ ਬਾਠ, ਬਲਦੇਵ ਸਿੰਘ ਮਾਨ, ਆਰਤੀ ਸ਼ਰਮਾ, ਅਮਰਜੀਤ ਕੌਰ ਗਰੇਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…