ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੁਹਾਲੀ ਫੇਰੀ ਅੱਜ, ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ ਨੂੰ ਮਿਲਣਗੇ ਕੇਜਰੀਵਾਲ

ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਵੀ ਕੇਜਰੀਵਾਲ ਨੂੰ ਦੱਸਣਗੇ ਆਪਣੀ ਸਮੱਸਿਆਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵੱਸਦੇ ਮੁਹਾਲੀ ਜ਼ਿਲ੍ਹਾ ਇਨੀ ਦਿਨੀਂ ਧਰਨਿਆਂ ਦੀ ਰਾਜਧਾਨੀ ਬਣ ਕੇ ਰਹਿ ਗਿਆ ਹੈ। ਹਾਲਾਂਕਿ ਪਹਿਲਾਂ ਵੀ ਮੁਹਾਲੀ ਵਿੱਚ ਸੂਬਾ ਪੱਧਰੀ ਧਰਨੇ ਪ੍ਰਦਰਸ਼ਨ ਹੁੰਦੇ ਰਹੇ ਹਨ ਪ੍ਰੰਤੂ ਜਦ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ, ਉਦੋਂ ਪਟਿਆਲਾ ਅਤੇ ਹੋਰਨਾਂ ਸ਼ਹਿਰਾਂ ਵਿੱਚ ਧਰਨੇ ਲਗਾਉਣ ਵਾਲਿਆਂ ਨੇ ਮੁਹਾਲੀ ਅਤੇ ਖਰੜ ਵੱਲ ਵਹੀਰਾਂ ਘੱਤ ਲਈਆਂ ਹਨ। ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕ, ਵਿਸ਼ੇਸ਼ ਲੋੜਾਂ ਵਾਲੇ ਅਧਿਆਪਕ, ਰਿਵਾਇਜਡ ਟੈੱਟ ਪਾਸ ਉਮੀਦਵਾਰਾਂ ਸਮੇਤ ਹੋਰ ਮੁਲਾਜ਼ਮ ਜਥੇਬੰਦੀਆਂ ਆਪਣੇ ਹੱਕਾਂ ਲਈ ਡਟੀਆਂ ਹੋਈਆਂ ਹਨ ਅਤੇ ਰਾਜਸੀ ਪਾਰਟੀਆਂ ਦੇ ਆਗੂ ਧਰਨਿਆਂ ਵਿੱਚ ਸ਼ਮੂਲੀਅਤ ਕਰ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ।
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 27 ਨਵੰਬਰ ਨੂੰ ਮੁਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਲਾਂਡਰਾਂ-ਬਨੂੜ ਸੜਕ ’ਤੇ ਸਥਿਤ ਇੱਕ ਬੈਂਕੁਇੰਟ ਹਾਲ ਵਿੱਚ ਆਪ ਵਲੰਟੀਅਰਾਂ ਅਤੇ ਸੀਨੀਅਰ ਆਗੂਆਂ ਨਾਲ ਮਿਲਣੀ ਕਰਨਗੇ। ਇਸ ਗੱਲ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਕੇਜਰੀਵਾਲ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹਲਕਾ ਇੰਚਾਰਜਾਂ ਅਤੇ ਹੋਰ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕਰਨਗੇ ਅਤੇ ਵਿਧਾਨ ਚੋਣਾਂ ਦੇ ਮੱਦੇਨਜ਼ਰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦੇਣਗੇ।
ਉਧਰ, ਭਰੋਸੇਯੋਗ ਸੂਤਰਾ ਤੋਂ ਵੀ ਜਾਣਕਾਰੀ ਮਿਲੀ ਹੈ ਕਿ ਅਰਵਿੰਦ ਕੇਜਰੀਵਾਲ ਸਨਿੱਚਰਵਾਰ ਨੂੰ ਸਵੇਰੇ 11 ਵਜੇ ਦਿੱਲੀ ਤੋਂ ਮੁਹਾਲੀ ਪਹੁੰਚਣਗੇ ਅਤੇ ਉਹ ਸਿੱਧਾ ਮੁਹਾਲੀ ਕਲੱਬ ਜਾਣਗੇ। ਇਸ ਉਪਰੰਤ ਉਹ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਉਪਰੰਤ ਉਹ ਆਪਣੀ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿੱਥੇ ਹੋਰਨਾਂ ਪਾਰਟੀਆਂ ਦੇ ਕੁੱਝ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਉਧਰ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਸ੍ਰੀ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਨੇ ਦੱਸਿਆ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਸਵੇਰੇ 10 ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਵਿਖੇ ਇਕੱਠੇ ਹੋਣਗੇ। ਜਿੱਥੋਂ ਉਹ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਪ੍ਰੋ. ਨਰਿੰਦਰ ਸਿੰਘ, ਪ੍ਰੋ. ਲਖਵਿੰਦਰ ਸਿੰਘ, ਪ੍ਰੋ. ਗੁਲਜੀਤ ਸਿੰਘ, ਪ੍ਰੋ. ਹਰਚਰਨ ਸਿੰਘ, ਗਾਇਕ ਪ੍ਰੋ. ਮਹੀਪ ਭਾਟੀਆ, ਪ੍ਰੋ. ਗਾਇਤਰੀ, ਪ੍ਰੋ. ਸੋਨੀਆ, ਪ੍ਰੋ. ਹਨੀਸ਼ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …