‘ਆਪ’ ਦਾ ਮੁਕਾਬਲਾ ਕਾਂਗਰਸ, ਅਕਾਲੀ ਜਾਂ ਭਾਜਪਾ ਨਾਲ ਨਹੀਂ, ਬੇਰੁਜ਼ਗਾਰੀ, ਗੁੰਡਾਗਰਦੀ ਤੇ ਭ੍ਰਿਸ਼ਟਾਚਾਰ ਨਾਲ: ਕੁਲਵੰਤ ਸਿੰਘ

ਇਕੱਲੇ ਭਗਵੰਤ ਮਾਨ ਨੇ ਹੀ ਦੇਸ਼ ਦੀ ਪਾਰਲੀਮੈਂਟ ਵਿੱਚ ਚੁੱਕੇ ਪੰਜਾਬ ਦੇ ਮਸਲੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਸ਼ਹਿਰ ਵਿੱਚ ਘਰ-ਘਰ ਜਾ ਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਹਮੇਸ਼ਾ ਹੀ ਧਰਮ ਦੀ ਰਾਜਨੀਤੀ ਕੀਤੀ ਅਤੇ ਸਿਆਸੀ ਲਾਹਾ ਲੈਣ ਲਈ ਹਰ ਹੀਲਾ ਵਰਤਿਆ ਗਿਆ ਪ੍ਰੰਤੂ ਹੁਣ ਝਾੜੂ ਚੁੱਕ ਕੇ ਸਫ਼ਾਈ ਕਰਨ ਦਾ ਸਮਾਂ ਆ ਗਿਆ ਹੈ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਦਾ ਕਿਸੇ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ ਬਲਕਿ ਬੇਰੁਜ਼ਗਾਰੀ, ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਨਾਲ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਦੇਣ ਦੀ ਗੱਲ ਕਰ ਰਹੇ ਹਨ। ਇਸ ਦਾ ਮਤਲਬ ਇਹ ਹੈ ਕਿ ਬਾਦਲ ਚਾਹੁੰਦੇ ਹੋਣਗੇ ਕਿ ਪੰਜਾਬ ਤੋਂ ਨੌਜਵਾਨ ਜਦੋਂ ਵਿਦੇਸ਼ ਵਿੱਚ ਚਲਾ ਜਾਵੇਗਾ ਤਾਂ ਫਿਰ ਇੱਥੇ ਰੁਜ਼ਗਾਰ ਜਾਂ ਆਪਣੇ ਹੱਕ ਮੰਗਣ ਵਾਲਾ ਕੋਈ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਿਛਲੇ ਪੰਜ ਸਾਲ ਵਿੱਚ ਨੌਜਵਾਨਾਂ ਨੂੰ ਇਨਸਾਫ਼ ਲਈ ਸੜਕਾਂ ਉੱਤੇ ਰੁਲਣਾ ਪਿਆ ਪ੍ਰੰਤੂ ਹੁਕਮਰਾਨਾਂ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਥਾਂ ਲਾਠੀਚਾਰਜ ਕੀਤਾ ਜਾਂਦਾ ਰਿਹਾ। ਪ੍ਰਦਰਸ਼ਨਕਾਰੀ ਨੌਜਵਾਨਾਂ ਅਤੇ ਮੁਲਾਜ਼ਮਾਂ ਨੂੰ ਪਾਣੀ ਦੀਆਂ ਟੈਂਕੀਆਂ ਅਤੇ ਮੋਬਾਈਲ ਟਾਵਰਾਂ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ। ਹੁਣ 20 ਫਰਵਰੀ ਨੂੰ ਆਮ ਲੋਕ ਅਤੇ ਮੁਲਾਜ਼ਮ ਵਰਗ ਨੇ ਆਪ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।
ਇਸ ਮੌਕੇ ਆਪ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸਰਬਜੀਤ ਸਿੰਘ ਪੰਧੇਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ, ਆਪ ਆਗੂ ਸੁਰਿੰਦਰ ਸਿੰਘ ਰੋਡਾ, ਪ੍ਰਭਜੋਤ ਕੌਰ, ਹਰਪਾਲ ਸਿੰਘ ਖਾਲਸਾ, ਅਮਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਹਲਕਾ ਮੁਹਾਲੀ ਲਈ ਕੁਲਵੰਤ ਸਿੰਘ ਹੀ ਇੱਕ ਨੇਕ, ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਹਨ ਅਤੇ ਇੱਥੇ ਆਮ ਆਦਮੀ ਪਾਰਟੀ ਦਾ ‘ਝਾੜੂ’ ਚੱਲਣ ਵਾਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫਰਵਰੀ ਨੂੰ ਉਮੀਦਵਾਰ ਕੁਲਵੰਤ ਸਿੰਘ ਨੂੰ ਵੋਟਾਂ ਪਾ ਕੇ ਕਾਮਯਾਬ ਕਰੀਏ ਤਾਂ ਕਿ ਇੱਥੋਂ ਭ੍ਰਿਸ਼ਟਾਚਾਰੀ, ਬੇਰੁਜ਼ਗਾਰੀ ਅਤੇ ਗੁੰਡਾਗਰਦੀ ਦਾ ਖ਼ਾਤਮਾ ਕੀਤਾ ਜਾ ਸਕੇ।

Load More Related Articles

Check Also

Punjab To Launch ‘Sikhya Kranti’ to Mark Completion of ₹2,000-Cr Infrastructure Projects in 12K schools

Punjab To Launch ‘Sikhya Kranti’ to Mark Completion of ₹2,000-Cr Infrastructur…