‘ਆਪ’ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਨੇ ਜਾਰੀ ਕੀਤਾ ਦੂਜੇ ਸਾਲ ਦਾ ‘ਰਿਪੋਰਟ ਕਾਰਡ’

ਮਹਿਲਾ ਕੌਂਸਲਰ ਨੇ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਵਿਕਾਸ ਕੰਮਾਂ ਦਾ ਲੇਖਾ-ਜੋਖਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਇੱਥੋਂ ਦੇ ਵਾਰਡ ਨੰਬਰ-35 (ਸੈਕਟਰ-69/ਸੈਕਟਰ-78) ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਨੇ ਪਿਛਲੇ ਦੋ ਸਾਲ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਬਾਰੇ ਆਪਣਾ ਰਿਪੋਰਟ ਕਾਰਡ ਅੱਜ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ। ਉਨ੍ਹਾਂ ਆਪਣੇ ਇਸ ਰਿਪੋਰਟ ਕਾਰਡ ਦੀ ਇੱਕ ਕਾਪੀ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਦਿੱਤੀ ਹੈ।
ਅਰੁਣਾ ਵਸ਼ਿਸ਼ਟ ਨੇ ਕਿਹਾ ਕਿ ਉਨ੍ਹਾਂ ਨੇ ਇਹ ਰਿਪੋਰਟ ਤਿਆਰ ਕਰਵਾ ਕੇ ਸਥਾਨਕ ਵਸਨੀਕਾਂ ਨੂੰ ਘਰ-ਘਰ ਭੇਜਿਆ ਗਿਆ ਹੈ। ਜਿਸ ਵਿੱਚ ਪਿਛਲੇ ਦੋ ਸਾਲਾਂ ਵਿੱਚ ਕਰਵਾਏ ਵਿਕਾਸ ਅਤੇ ਸਮਾਜਿਕ ਕੰਮਾਂ ਦਾ ਵੇਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਕਟਰ ਦੇ ਚਹੁੰ-ਮੁਖੀ ਵਿਕਾਸ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਲਈ ‘ਵਾਰਡ ਐਡਵਾਈਜ਼ਰੀ ਕਮੇਟੀ’ ਵੀ ਬਣਾਈ ਗਈ ਹੈ ਅਤੇ ਵਾਰਡ ਦੇ ਵਿਕਾਸ ਕੰਮਾਂ ਵਿੱਚ ਇਸ ਕਮੇਟੀ ਦੀ ਸਲਾਹ ਲਈ ਜਾਂਦੀ ਹੈ। ਸੈਕਟਰ ਵਾਸੀਆਂ ਦੀ ਸੁਵਿਧਾ ਲਈ ਟੈਲੀਫੋਨ-ਕਮ-ਰੈਜ਼ੀਡੈਂਟਸ ਡਾਇਰੈਕਟਰੀ ਛਾਪ ਕੇ ਘਰ-ਘਰ ਭੇਜੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਲੋੜਵੰਦ ਤੇ ਹੋਣਹਾਰ ਬੱਚਿਆਂ ਲਈ ਸਟੇਸ਼ਨਰੀ/ਸੈੱਲਫ਼ ਹੈਲਪ ਕਿਤਾਬਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਿਰਧ, ਬਿਮਾਰ ਜਾਂ ਜਿਨ੍ਹਾਂ ਪਰਿਵਾਰਾਂ ਦੇ ਮੁਖੀ ਰੁਜ਼ਗਾਰ\ਵਪਾਰ ਲਈ ਸ਼ਹਿਰ ਤੋਂ ਬਾਹਰ ਰਹਿੰਦੇ ਹਨ, ਇਨ੍ਹਾਂ ਪਰਿਵਾਰਾਂ ਦੇ ਦਸਤਾਵੇਜ਼ ਤਸਦੀਕ ਉਨ੍ਹਾਂ ਦੇ ਘਰ ਜਾ ਕੇ ਕੀਤੇ ਜਾਂਦੇ ਹਨ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਅਰੁਣਾ ਵਸ਼ਿਸ਼ਟ ਨੇ ਕਿਹਾ ਕਿ ਪਹਿਲਾਂ ਮੁਹਾਲੀ ਨਗਰ ਨਿਗਮ ਵੱਲੋਂ ਵਿਰੋਧੀ ਧਿਰ ਦੇ ਵਾਰਡਾਂ ਨਾਲ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਵਿਤਕਰਾ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਜਦੋਂ ਪੰਜਾਬ ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਵਾਰਡ ਵਿੱਚ ਮੁੜ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਦੇ ਵਿਕਾਸ ਅਤੇ ਸਮਾਜਿਕ ਕੰਮਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਸਵੈ-ਰੁਜ਼ਗਾਰ, ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਨਾਲ ਮਿਲ ਕੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਉਲੀਕੇ ਜਾਣਗੇ। ਇਸ ਤੋਂ ਇਲਾਵਾ ਲੜਕੀਆਂ-ਅੌਰਤਾਂ ਲਈ ‘ਸੈਲਫ਼ ਸੇਫ਼ਟੀ’ ਕਿਵੇਂ ਕੀਤੀ ਜਾਵੇ ਲਈ ਸਪੈਸ਼ਲ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਅਰੁਣਾ ਵਸ਼ਿਸ਼ਟ ਟਰਾਈਸਿਟੀ ਦੀ ਪਹਿਲੀ ਮਹਿਲਾ ਕੌਂਸਲਰ ਹਨ, ਜਿਨ੍ਹਾਂ ਨੇ ਚੋਣ ਜਿੱਤਣ ਤੋਂ ਬਾਅਦ ਆਪਣੇ ਪਹਿਲੇ 100 ਦਿਨ, ਫਿਰ ਸਾਲ ਪੂਰਾ ਹੋਣ ’ਤੇ ਅਤੇ ਹੁਣ ਦੋ ਸਾਲਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…