Nabaz-e-punjab.com

ਆਮ ਆਦਮੀ ਪਾਰਟੀ ਨੇ ਮੌਜੂਦਾ ਸੈਸ਼ਨ ਦੀ ਕਾਰਵਾਈ ਲਾਈਵ ਕਰਨ ਦੀ ਕੀਤੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਫਰਵਰੀ:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੀ ਕਾਰਵਾਈ ਲਾਈਵ ਕਰਨ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਰਜ ਕੇਸ ਅਮਨ ਅਰੋੜਾ ਬਨਾਮ ਸਪੀਕਰ ਪੰਜਾਬ ਵਿਧਾਨ ਸਭਾ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਪੀਕਰ ਇਸ ਸੰਬੰਧੀ ਕੋਈ ਫ਼ੈਸਲਾ ਲੈਣ ਅਤੇ ਕਾਰਵਾਈ ਨੂੰ ਸੰਪੂਰਨ ਤੌਰ ‘ਤੇ ਨਾ ਕਿ ਕੱਟ-ਵੱਢ ਕੇ ਲਾਈਵ ਕਰਨ।
‘ਆਪ’ ਵਿਧਾਇਕ ਨੇ ਕਿਹਾ ਕਿ ਕਾਰਵਾਈ ਦਾ ਲਾਈਵ ਟੈਲੀਕਾਸਟ ਮੈਂਬਰਾਂ ਦੀ ਆਪਣੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦਰੁਸਤ ਕਰੇਗਾ ਇਸ ਲਈ ਇਸ ਕਾਰਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬਰਾਬਰਤਾ ਦੇ ਨਿਯਮ ਅਨੁਸਾਰ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਦੀ ਕਾਰਵਾਈ ਦਾ ਪ੍ਰਸਾਰਨ ਕੀਤਾ ਜਾਵੇ ਨਾ ਕਿ ਸਿਰਫ਼ ਸਰਕਾਰ ਨਾਲ ਸੰਬੰਧਿਤ ਮੁੱਦਿਆਂ ‘ਤੇ। ਅਰੋੜਾ ਨੇ ਕਿਹਾ ਕਿ ਜੇਕਰ ਸਪੀਕਰ ਨੇ ਇਸ ‘ਤੇ ਕੋਈ ਕਾਰਵਾਈ ਨਾ ਕੀਤਾ ਤਾਂ ਉਹ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…