nabaz-e-punjab.com

‘ਆਪ’ ਵੱਲੋਂ ਅਦਲੀਵਾਲ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਉਠਾਏ ਸਵਾਲ

ਆਪਸੀ ਸਦਭਾਵਨਾ ਬਰਕਰਾਰ ਰੱਖਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਨਵੰਬਰ:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਦੇ ਅਦਲੀਵਾਲ ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਉੱਤੇ ਸਵਾਲ ਉਠਾਏ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਅੱਜ ਚੰਡੀਗੜ੍ਹ ‘ਚ ਹੋਈ ਬੈਠਕ ਦੌਰਾਨ ਇਸ ਦੁਖਦ ਘਟਨਾ ‘ਤੇ ਸ਼ੋਕ ਪ੍ਰਗਟ ਕੀਤਾ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੋਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ, ਸੂਬੇ ਅਤੇ ਕੇਂਦਰ ਦਾ ਗ੍ਰਹਿ ਮੰਤਰਾਲਾ, ਪੁਲਸ-ਪ੍ਰਸ਼ਾਸਨ ਅਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰਾਂ ਫ਼ੇਲ੍ਹ ਹੋ ਚੁੱਕੀਆਂ ਹਨ, ਨਤੀਜਣ ਦੇਸ਼ ਅਤੇ ਸਮਾਜ ਵਿਰੋਧੀ ਤੱਤ-ਤਾਕਤਾਂ ਅਜਿਹੀਆਂ ਦੁਖਦ ਘਟਨਾਵਾਂ ਨੂੰ ਅੰਜਾਮ ਦੇਣ ‘ਚ ਕਾਮਯਾਬ ਹੋ ਜਾਂਦੀਆਂ ਹਨ। ਜੋ ਦੇਸ਼ ਦੀ ਏਕਤਾ-ਅਖੰਡਤਾ ਅਤੇ ਆਪਸੀ ਸਦਭਾਵਨਾ ਲਈ ਖ਼ਤਰਨਾਕ ਹਨ।
ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਾਂ ਤਾਂ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦੀ ਹੈ ਜਾਂ ਫਿਰ ਉਹ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਕਿਸੇ ਹੋਰ ਜ਼ਿੰਮੇਵਾਰ ਮੰਤਰੀ ਨੂੰ ਦੇ ਦੇਣ।
‘ਆਪ’ ਕੋਰ ਕਮੇਟੀ ਨੇ ਇਸ ਘਟਨਾ ਦੀ ਸਮਾਂਬੱਧ ਨਿਆਇਕ ਜਾਂਚ ਦੀ ਮੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਦਭਾਵਨਾ ਨੂੰ ਹਰ ਪੱਧਰ ‘ਤੇ ਬਰਕਰਾਰ ਰੱਖਣ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…