‘ਆਪ’ ਸਰਕਾਰ, ਅੌਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਚਨਬੱਧ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੋਰਸ ਪੂਰਾ ਕਰਨ ਵਾਲੀਆਂ ਅੌਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਪੰਜਾਬ ਦੀ ਆਪ ਸਰਕਾਰ ਅੌਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਜੁਝਾਰ ਨਗਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ 6 ਮਹੀਨੇ ਦਾ ਸਿਲਾਈ-ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਪੇਂਡੂ ਅੌਰਤਾਂ ਨੂੰ ਪਿੰਡ ਜੁਝਾਰ ਨਗਰ ਵਿੱਚ 46 ਅਤੇ ਪਿੰਡ ਬੜਮਾਜਰਾ ਵਿੱਚ 21 ਸਿਲਾਈ ਮਸ਼ੀਨਾਂ ਅਤੇ ਵਿਸ਼ੇਸ਼ ਸਰਟੀਫਿਕੇਟ ਵੰਡੇ।
ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਅੌਰਤਾਂ ਨੂੰ ਆਪਣੇ ਪੈਰਾਂ ’ਤੇ ਖੜਾ ਹੋਣ ਲਈ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ। ਇਸ ਮੰਤਵ ਲਈ ਵੱਖ-ਵੱਖ ਪਿੰਡਾਂ ਵਿੱਚ ਸਿਲਾਈ-ਕਢਾਈ ਸੈਂਟਰ ਖੋਲੇ ਗਏ ਹਨ। ਇਨ੍ਹਾਂ ’ਚੋਂ ਪਿੰਡ ਨੰਡਿਆਲੀ, ਬੜਮਾਜਰਾ, ਜੁਝਾਰ ਨਗਰ, ਬਲੌਂਗੀ ਵਿੱਚ ਸਿਖਲਾਈ ਕੇਂਦਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿਲਾਈ-ਕਢਾਈ ਕੋਰਸਾਂ ਤੋਂ ਇਲਾਵਾ ਅੌਰਤਾਂ ਨੂੰ ਬਿਊਟੀਸ਼ਨ ਅਤੇ ਹੋਰ ਕੰਮ ਸ਼ੁਰੂ ਕਰਨ ਲਈ ਮੁਹਾਲੀ ਹਲਕੇ ਵਿੱਚ ਕੰਮ ਕੀਤਾ ਜਾ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਲਾਕੇ ਵਿੱਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਗਏ ਹਨ।
ਇਸ ਮੌਕੇ ਸਿਲਾਈ-ਕਢਾਈ ਸੈਂਟਰਾਂ ਦੀ ਦੇਖ-ਰੇਖ ਕਰ ਰਹੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਗੁਰਮੀਤ ਕੌਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਬਲਾਕ ਪ੍ਰਧਾਨ ਆਰਪੀ ਸ਼ਰਮਾ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਹਰਵਿੰਦਰ ਸਿੰਘ ਸੈਣੀ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਜ਼ਿਲ੍ਹਾ ਭਲਾਈ ਅਫ਼ਸਰ ਕਥੂਰੀਆ, ਸਾਧੂ ਸਿੰਘ, ਸੁਰਮੁੱਖ ਸਿੰਘ ਸਰਪੰਚ, ਮਲਕੀਤ ਸਿੰਘ, ਰਾਜੇਸ਼ ਰਾਣਾ, ਗੁਰਦੀਪ ਸਿੰਘ, ਗੋਗਾ ਦੇਵੀ, ਮਨਪ੍ਰੀਤ ਰਾਏਪੁਰ, ਜਰਨੈਲ ਸਿੰਘ ਅਤੇ ਗੁਰਨਾਮ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…