ਪੰਜਾਬ ਵਿੱਚ ਖੇਡ ਮੇਲਿਆਂ ਲਈ ‘ਆਪ’ ਸਰਕਾਰ ਨੇ ਢੁਕਵਾਂ ਮਾਹੌਲ ਸਿਰਜਿਆ: ਕੁਲਵੰਤ ਸਿੰਘ

ਮੁਹਾਲੀ ਦੇ ਸੈਕਟਰ-79 ਵਿੱਚ ਮੰਗਲਵਾਰ ਤੋਂ ਸ਼ੁਰੂ ਹੋਵੇਗਾ 2 ਰੋਜ਼ਾ ਕਬੱਡੀ ਕੱਪ

ਨਬਜ਼-ਏ-ਪੰਜਾਬ, ਮੁਹਾਲੀ, 23 ਫਰਵਰੀ:
ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਮੁਹਾਲੀ ਵੱਲੋਂ 25 ਤੇ 26 ਫਰਵਰੀ ਨੂੰ 6ਵਾਂ ਕਬੱਡੀ ਕੱਪ ਐਮਿਟੀ ਸਕੂਲ ਦੇ ਨੇੜੇ ਸੈਕਟਰ-79 ਦੇ ਖੁੱਲ੍ਹੇ ਗਰਾਉਂਡ ਵਿੱਚ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਕਬੱਡੀ ਕੋਚ ਅਤੇ ਸਰਪ੍ਰਸਤ ਹਰਮੇਸ਼ ਸਿੰਘ ਕੁੰਭੜਾ ਨੇ ਦੱਸਿਆ ਕਿ ਰਜਿੰਦਰ ਸਿੰਘ, ਤੇਜਿੰਦਰ ਸਿੰਘ, ਗੁਰਮਿੰਦਰ ਸਿੰਘ, ਅਮਰਿੰਦਰ ਸਿੰਘ, ਅਤੇ ਸਮੂਹ ਬੈਦਵਾਨ ਪਰਿਵਾਰ ਵੱਲੋਂ ਸਵਰਗੀ ਮਾਤਾ ਕੁਲਵੰਤ ਕੌਰ ਜੀ ਦੀ ਯਾਦ ਵਿੱਚ ਇੱਕ ਲੱਖ 50 ਹਜ਼ਾਰ ਰੁਪਏ ਦਾ ਯੋਗਦਾਨ ਜਦਕਿ ਐਡਵੋਕੇਟ ਸਰਤਾਜ ਸਿੰਘ ਗਿੱਲ ਅਤੇ ਸਮੂਹ ਪਰਿਵਾਰ ਵੱਲੋਂ ਸਵਰਗੀ ਸੁਖਦੇਵ ਸਿੰਘ ਗਿੱਲ ਜੀ ਦੀ ਯਾਦ ਵਿੱਚ ਕਬੱਡੀ ਕੱਪ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ।
ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕੀਤਾ ਅਤੇ ਕਲੱਬ ਦੇ ਪ੍ਰਬੰਧਕਾਂ ਅਤੇ ਸਾਰੇ ਮੈਂਬਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸਵਰਗੀ ਪੰਮਾ ਸੋਹਾਣਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ 6ਵੇਂ ਕਬੱਡੀ ਕੱਪ ਬਾਰੇ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸਮੁੱਚੇ ਪੰਜਾਬ ਅੰਦਰ ਖੇਡ ਮੇਲਿਆਂ ਅਤੇ ਖਿਡਾਰੀਆਂ ਲਈ ਢੁਕਵਾਂ ਮਾਹੌਲ ਸਿਰਜਿਆ ਗਿਆ ਹੈ। ਜਿਸ ਦੇ ਚੱਲਦਿਆਂ ਪੰਜਾਬ ਦੇ ਪਿੰਡਾਂ ਵਿੱਚ ਕਬੱਡੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਖਿਡਾਰੀ ਪੰਮਾ ਸੋਹਾਣਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਬੱਡੀ ਕੱਪ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਜਿਸ ਤਰੀਕੇ ਨਾਲ ਤਿਆਰੀਆਂ ਕੀਤੀਆਂ ਗਈਆਂ ਹਨ, ਖੇਡ ਕਲੱਬ ਦੇ ਇਸ ਉਦਮ ਨਾਲ ਹੋਰਨਾਂ ਖੇਡ ਪ੍ਰਬੰਧਕਾਂ ਨੂੰ ਵੀ ਅਜਿਹੇ ਖੇਡ ਮੇਲੇ ਵੱਡੇ ਪੱਧਰ ’ਤੇ ਕਰਵਾਉਣ ਲਈ ਪ੍ਰੇਰਨਾ ਮਿਲੇਗੀ। ਇਸ ਮੌਕੇ ਸਰਪ੍ਰਸਤ ਹਰਮੇਸ਼ ਸਿੰਘ ਕੁੰਭੜਾ, ਕੁਲਵੀਰ ਸਿੰਘ ਮਨੌਲੀ, ਮਾ. ਭੁਪਿੰਦਰ ਸਿੰਘ ਭਿੰਦਾ, ਮੱਖਣ ਸਿੰਘ ਕਜਹੇੜੀ, ਹਰਜੋਤ ਸਿੰਘ ਗੱਬਰ, ਮਾ. ਹਰਬੰਸ ਸਿੰਘ, ਮਾ. ਬਲਰਾਜ ਸਿੰਘ, ਹਰਜੋਤ ਸਿੰਘ, ਗੁਰਸੇਵਕ ਸਿੰਘ, ਮਿੱਠੂ, ਗੁਰਮੀਤ ਸਿੰਘ ਅਤੇ ਅਵਤਾਰ ਸਿੰਘ ਮੌਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…