
‘ਆਪ’ ਸਰਕਾਰ ਨੇ ਤਿੰਨ ਸਾਲਾਂ ‘ਚ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ: ਸਿੱਧੂ
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ‘ਆਪ’ ਨੂੰ ਹਰਾ ਕੇ ਕਾਂਗਰਸ ਦੇਵੇਗੀ ਮੂੰਹ ਤੋੜ ਜਵਾਬ
ਮੁਹਲੀ ਵਿੱਚਿ ਛਲੇ ਤਿੰਨ ਸਾਲਾਂ ‘ਚ ਨਹੀਂ ਆਇਆ ਕੋਈ ਨਵਾਂ ਪ੍ਰਪ੍ਰੋਜਕਟ: ਬਲਬੀਰ ਸਿੱਧੂ
ਮੁਹਾਲੀ, 11, ਅਪਲ 2025
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿੱਚ ਮੋਹਾਲੀ ਹਲਕੇ ਦੇ ਪਿੰਡ ਸੰਭਾਲਕੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਕਈ ਅਹਿਮ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ, ” ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਹਰਾ ਕੇ ਕਾਂਗਰਸ ਪਾਰਟੀ ਦੇਵੇਗੀ ਮੂੰਹ ਤੋੜ ਜਵਾਬ ਦਵੇਗੀ”
ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਝੂਠੀਆਂ ਨੀਤੀਆਂ ਨੂੰ ਬਿਆਨ ਕਰਦਿਆਂ ਸਿੱਧੂ ਨੇ ਕਿਹਾ ,” ਅਸੀਂ ਆਉਣ ਵਾਲੀਆਂ ਚੋਣਾਂ ਲਈ ਕਮਰ ਕੱਸ ਲਈ ਹੈ, ਅਤੇ ਆਮ ਆਦਮੀ ਪਾਰਟੀ ਦੀ ਹਾਰ ਹੁਣ ਪੱਕੀ ਹੈ।”
ਮੋਹਾਲੀ ਦੇ ਵਿਕਾਸ ਵੱਲ ਲੋਕਾਂ ਦਾ ਧਿਆਨ ਕੇਂਦ੍ਰਿਤ ਕਰਦਿਆਂ ਸਿੱਧੂ ਨੇ ਕਿਹਾ, “ਮੋਹਾਲੀ ਵਿੱਚ ਪਿਛਲੇ ਤਿੰਨ ਸਾਲਾਂ ‘ਚ ਕੋਈ ਵੀ ਨਵਾਂ ਪ੍ਰੋਜੈਕਟ ਨਹੀਂ ਲਾਇਆ ਗਿਆ ਹੈ, ਅਸੀਂ ਮੋਹਾਲੀ ਨੂੰ ਇੱਕ ਵਿਕਸਿਤ ਜ਼ਿਲ੍ਹਾ ਬਣਾਉਣ ਲਈ ਦਿਨ ਰਾਤ ਕੰਮ ਕੀਤਾ ਹੈ ਅਤੇ ਹੁਣ ਇਹ ਫੋਟੋਜੀਵੀ ਸਰਕਾਰ ਇਸ ਨੂੰ ਬਰਬਾਦ ਕਰਨ ‘ਚ ਲੱਗੀ ਹੋਈ ਹੈ।” ਸਾਬਕਾ ਸਿਹਤ ਮੰਤਰੀ ਨੇ ਸੂਬੇ ਦੇ ਸਿਹਤ ਵਿਭਾਗ ਬਾਰੇ ਗੱਲ ਕਰਦਿਆਂ ਕਿਹਾ, ” ਸੂਬੇ ਵਿਚ ਸਾਡੇ ਵਲੋਂ ਬਣਾਏ ਗਏ ਹਸਪਤਾਲ, ਡਿਸਪੈਂਸਰੀ ਹੁਣ ਖੰਡਰ ਵਿੱਚ ਤਬਦੀਲ ਹੋ ਰਹੇ ਨੇ ਅਤੇ ਸੂਬਾ ਸਰਕਾਰ ਇਸ ‘ਤੇ ਬਿਲਕੁਲ ਧਿਆਨ ਨਹੀਂ ਦੇ ਰਹੀ ਹੈ।”
ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਕੋਲੋਂ ਬੁਰੀ ਤਰ੍ਹਾਂ ਤੰਗ ਆ ਚੁਕੇ ਹਨ, ਕਿਉਂਕਿ ਜਿਨ੍ਹਾਂ ਦਾਅਵਿਆਂ ਅਤੇ ਵਾਅਦਿਆਂ ਦੇ ਸਹਾਰੇ ‘ਆਮ ਆਦਮੀ ਪਾਰਟੀ’ ਨੇ ਵੱਡੀ ਬਹੁਮਤ ਨਾਲ ਸੂਬੇ ਦੀ ਸੱਤਾ ਸੰਭਾਲੀ ਸੀ, ਉਨ੍ਹਾਂ ਨੂੰ ਪੂਰਾ ਕਰਨ ਵਿਚ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।” ਉਨ੍ਹਾਂ ਨੇ ਅੱਗੇ ਕਿਹਾ, “ਪੰਜਾਬ ਦੇ ਲੋਕ ਇਨ੍ਹਾਂ ਸੰਮਤੀ ਚੋਣਾਂ ਦੌਰਾਨ ਜਿੱਤ ਕੇ ਆਮ ਆਦਮੀ ਪਾਰਟੀ ਨੂੰ ਹਰਾ ਕੇ ਚੰਗੀ ਤਰ੍ਹਾਂ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।” ਸਿੱਧੂ ਨੇ ਅੱਗੇ ਕਿਹਾ, “ਆਪ ਸਰਕਾਰ ਨੇ ਪਿਛਲੇ ਤਿੰਨ ਸਾਲਾਂ ‘ਚ ਝੂਠੇ ਇਸ਼ਤਿਹਾਰ ਛਾਪਣ, ਝੂਠੇ ਵਾਅਦੇ ਕਰਨ ਅਤੇ ਲੋਕਾਂ ਨੂੰ ਬੇਵਕੂਫ ਬਣਾਉਣ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ।”
ਸਿੱਧੂ ਨੇ ਅੱਗੇ ਕਿਹਾ, “ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਵੇਗੀ ਅਤੇ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ।” ਇਸ ਮੀਟਿੰਗ ਵਿੱਚ ਸਾਬਕਾ ਸਰਪੰਚ ਸ਼੍ਰੀ ਓਮ ਪ੍ਰਕਾਸ਼, ਸਾਬਕਾ ਸਰਪੰਚ ਸ਼੍ਰੀ ਹਰਬੰਸ ਲਾਲ, ਸਾਬਕਾ ਸਰਪੰਚ ਮੋਂਟੀ ਅਤੇ ਹੋਰ ਵੀ ਕਾਂਗਰਸੀ ਆਗੂ ਸ਼ਾਮਿਲ ਸਨ।”