nabaz-e-punjab.com

ਪੰਜਾਬ ਦੀ ਆਪ ਸਰਕਾਰ ਨੇ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ: ਬੇਦੀ

ਵੀਆਈਪੀ ਕਲਚਰ ਖ਼ਤਮ ਕਰਨ ਦੀਆਂ ਗੱਲਾਂ ਕਾਰਨ ਵਾਲੀ ਸਰਕਾਰ ਆਪਣੀਆਂ ਨੂੰ ਰਿਓੜੀਆਂ ਵੰਡਣ ਦੇ ਰਾਹ ਪਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਚੀਫ ਵ੍ਹਿਪ ਬਲਜਿੰਦਰ ਕੌਰ ਨੂੰ ਕੈਬਿਨੇਟ ਰੰਕ ਦੇਣ ਦੇ ਸਰਕਾਰ ਦੇ ਫੈਸਲੇ ਤੇ ਸਵਾਲ ਚੁਕਦਿਆਂ ਕਿਹਾ ਹੈ ਕਿ ਵੀਆਈਪੀ ਕਲਚਰ ਖਤਮ ਕਰਨ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਆਪਣੀਆਂ ਨੂੰ ਰਿਓੜੀਆਂ ਵੰਡਣ ਤੇ ਲੱਗੀ ਹੋਈ ਹੈ ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਉਹਨਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਚੀਫ ਵ੍ਹਿਪ ਨੂੰ ਕੈਬਿਨੇਟ ਰੈਂਕ ਦਾ ਦਰਜ ਦੇ ਕੇ ਆਪ ਸਰਕਾਰ ਨੇ ਸਾਰੇ ਨਿਯਮਾਂ ਨੂੰ ਛਿਕੇ ਟੰਗ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਕੈਬਨਿਟ ਮੀਟਿੰਗ ‘ਚ ਇਕ ਅਹਿਮ ਫ਼ੈਸਲਾ ਲੈਂਦਿਆਂ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਗਈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕੇ ਇਸ ਤੋਂ ਪਹਿਲਾਂ ਰਾਘਵ ਚੱਢਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਲਾਹਕਾਰ ਪੈਨਲ ਦਾ ਮੁਖੀ ਬਣਾ ਕੇ ਪੰਜਾਬ ਦੀ ਕਮਾਨ ਦਿੱਲੀ ਹੇਠ ਦੇਣ ਦੀ ਕੋਸ਼ਿਸ਼ ਕੀਤੀ ਜਿਸਦੀ ਭਾਰੀ ਨਿਖੇਧੀ ਹੋਈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਲਗਾਤਾਰ ਮੁਨਕਰ ਹੋ ਰਹੀ ਹੈ। ਕਰਮਚਾਰੀਆਂ ਨੂੰ ਪੈਨਸ਼ਨ ਦੇਣ ਦਾ ਮਾਮਲਾ ਹਾਲੇ ਵੀ ਲਮਕਿਆ ਹੋਇਆ ਹੈ, ਅੌਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਵਫਾ ਨਹੀਂ ਹੋਏ, ਸੂਬੇ ਦੀ ਜੀਐਸਟੀ ਕੁਲੈਕਸ਼ਨ ਘਟ ਗਈ ਹੈ, ਪੰਜਾਬ ਵਿੱਤੀ ਸੰਕਟ ਵਿੱਚ ਫਸਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰ ਆਪਣੇ ਨੇੜਲਿਆਂ ਨੂੰ ਤੋਹਫ਼ੇ ਵੰਡਣ ਵਿਚ ਲੱਗੀ ਹੋਈ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਦੂਜਿਆਂ ਪਾਰਟੀਆਂ ਦੀਆਂ ਕਮੀਆਂ ਨੂੰ ਭੰਡ ਕੇ ਸਤਾ ਦਾ ਸੁੱਖ ਭੋਗਣ ਵਾਲੀ ਪੰਜਾਬ ਦੀ ਆਪ ਸਰਕਾਰ ਲੋਕਹਿਤ ਵਿਚ ਫੈਸਲੇ ਲੈਣ ਦੀ ਥਾਂ ’ਤੇ ਲੋਕਵਿਰੋਧੀ ਫੈਸਲੇ ਲੈਣ ਲੱਗ ਪਈ ਹੈ ਜਿਸਦਾ ਖਾਮਿਆਜ਼ਾ ਸਰਕਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਠਾਉਣਾ ਪਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…