ਆਪ ਸਰਕਾਰ ਆਪਣੇ ਵਾਅਦੇ ਅਨੁਸਾਰ ਅਧਿਆਪਕਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਏ: ਢੀਂਡਸਾ

ਢੀਂਡਸਾ ਨੇ ਇਨਸਾਫ਼ ਲਈ ਟੈਂਕੀ ’ਤੇ ਚੜ੍ਹੀਆਂ ਸਿੱਪੀ ਸ਼ਰਮਾ ਤੇ ਵੀਰਪਾਲ ਦਾ ਹਾਲ-ਚਾਲ ਜਾਣਿਆ

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਧਰਨੇ ਵਿੱਚ ਪਰਮਿੰਦਰ ਢੀਂਡਸਾ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦਾ ਲੜੀਵਾਰ ਧਰਨਾ ਜਾਰੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਵਿੱਚ ਸ਼ਿਰਕਤ ਕਰਕੇ ਆਪਣੀ ਪਾਰਟੀ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਢੀਂਡਸਾ ਨੇ ਇਨਸਾਫ਼ ਲਈ ਟੈਂਕੀ ’ਤੇ ਚੜ੍ਹੀਆਂ ਸਿੱਖੀ ਸ਼ਰਮਾ ਅਤੇ ਵੀਰਪਾਲ ਕੌਰ ਦੀ ਖ਼ਬਰ-ਸਾਰ ਪੁੱਛੀ।
ਇਸ ਮੌਕੇ ਪਰਮਿੰਦਰ ਢੀਂਡਸਾ ਨੇ ਧਰਨੇ ’ਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਅਤੇ ਰੁਜ਼ਗਾਰ ਪ੍ਰਾਪਤੀ ਲਈ ਵਿੱਢੇ ਜਾਣ ਵਾਲੇ ਸੰਘਰਸ਼ ਦੌਰਾਨ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਆਪਣੇ ਚੋਣ ਵਾਅਦੇ ਅਨੁਸਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਉਣ ਤਾਂ ਜੋ ਉਹ ਦੀਵਾਲੀ ਦਾ ਕੌਮੀ ਤਿਉਹਾਰ ਆਪਣੇ ਪਰਿਵਾਰਾਂ ਨਾਲ ਮਿਲਜੁੱਲ ਕੇ ਮਨਾ ਸਕਣ। ਉਨ੍ਹਾਂ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਇਹ ਦਾਅਵਾ ਕੀਤਾ ਕਿ ਕਿ ਆਪ ਦੀ ਸਰਕਾਰ ਬਣਨ ’ਤੇ ਕਿਸੇ ਵਰਗ ਨੂੰ ਇਨਸਾਫ਼ ਲਈ ਧਰਨੇ ਨਹੀਂ ਲਾਉਣਗੇ ਪੈਣਗੇ। ਪਰ ਸਚਾਈ ਇਹ ਹੈ ਕਿ ਜਿਸ ਦਿਨ ਤੋਂ ਸੂਬੇ ਵਿੱਚ ਆਪ ਸਰਕਾਰ ਬਣੀ ਹੈ, ਉਸ ਦਿਨ ਤੋਂ ਮੁਹਾਲੀ, ਸੰਗਰੂਰ ਅਤੇ ਹੋਰਨਾਂ ਥਾਵਾਂ ’ਤੇ ਲੜੀਵਾਰ ਧਰਨੇ ਚੱਲ ਰਹੇ ਹਨ।
ਇਸ ਮੌਕੇ ਇਸਤਰੀ ਵਿੰਗ ਦੀ ਸਰਪ੍ਰਸਤ ਤੇ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਰਣਧੀਰ ਸਿੰਘ ਰੱਖੜਾ, ਤੇਜਿੰਦਰਪਾਲ ਸਿੰਘ ਸੰਧੂ, ਅਰਜਨ ਸਿੰਘ ਸ਼ੇਰਗਿੱਲ, ਦਵਿੰਦਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਡਾ. ਮੇਜਰ ਸਿੰਘ, ਸੰਤੋਖ ਸਿੰਘ ਸੰਧੂ, ਹਰਜੀਤ ਕੌਰ ਵੜੈਚ, ਗੁਰਮੇਲ ਸਿੰਘ ਮੌਜੇਵਾਲ, ਸੁਖਵਿੰਦਰ ਸਿੰਘ ਜਗਤਪੁਰਾ, ਅਮਰਜੀਤ ਕੌਰ ਅਤੇ ਰਜਿੰਦਰ ਸਿੰਘ ਸੇਠੀ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…