ਪ੍ਰਾਪਰਟੀ ਸਲਾਹਕਾਰਾਂ ਦੀਆਂ ਸਮੱਸਿਆਵਾਂ ਹੱਲ ਕਰੇਗੀ ‘ਆਪ ਸਰਕਾਰ’: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਹੇਠ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਨਵੇਂ ਚੁਣੇ ਗਏ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ ਅਤੇ ਸ਼ਹਿਰ ਦੇ ਵਿਕਾਸ ਲਈ ਹਰ ਪੱਖੋਂ ਸਹਿਯੋਗ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਵਫ਼ਦ ਨੇ ਕੁਲਵੰਤ ਸਿੰਘ ਨੂੰ ਮਿਲ ਕੇ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪ੍ਰਾਪਰਟੀ ਸਲਾਹਕਾਰਾਂ ਦੇ ਵਫ਼ਦ ਨੂੰ ਬੜੇ ਧਿਆਨ ਸੁਣਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਮੁਹਾਲੀ ਦੇ ਪ੍ਰਾਪਰਟੀ ਸਲਾਹਕਾਰਾਂ ਦਾ ਅਹਿਮ ਯੋਗਦਾਨ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕਰੇਗੀ।
ਇਸ ਮੌਕੇ ਹਰਜਿੰਦਰ ਸਿੰਘ ਧਵਨ, ਬਲਦੇਵ ਸਿੰਘ ਝੱਜ, ਐਸਐਸ ਵਾਲੀਆ, ਰਾਹੁਲ ਸੈਣੀ, ਅਮਿਤ ਮਰਵਾਹਾ, ਡੀਪੀਐਸ ਆਹਲੂਵਾਲੀਆ, ਹਰਪ੍ਰੀਤ ਸਿੰਘ ਲਹਿਲ, ਪ੍ਰਦੀਪ ਜੋਸ਼ਨ, ਅਪਾਰਕੀਰਤ ਸਿੰਘ ਸੋਢੀ, ਜਗਮੋਹਨ ਸਿੰਘ ਬਰਾੜ, ਬਲਰੀਤ ਸਿੰਘ, ਨਸੀਬ ਸਿੰਘ ਸੰਧੂ, ਕਰਮਜੀਤ ਸਿੰਘ ਢਿੱਲੋਂ, ਬਲਰਾਜ ਸਿੰਘ ਬਰਾੜ, ਜੋਸ਼ਿੰਦਰ ਨਾਗਰਾ, ਨਰਿੰਦਰਪਾਲ ਸਿੰਘ, ਹਰਜੀਤ ਸਿੰਘ, ਜਗਜੀਤ ਜੀਤ, ਸੁਖਵੀਰ ਟੋਨੀ, ਰਾਜੀਵ ਭਸੀਨ ਹਾਜ਼ਰ ਸਨ।

Load More Related Articles

Check Also

ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ

ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ ਕਮਿਸ਼ਨ ਦੇ ਮੈਂਬਰ ਤੇ ਕਮਿਸ਼ਨਰ ਨੇ…