ਨੌਕਰੀਆਂ ਮੰਗਣ ਵਾਲੇ ਨਹੀਂ, ਨੌਕਰੀਆਂ ਦੇਣ ਵਾਲੇ ਪੈਦਾ ਕਰੇਗੀ ‘ਆਪ’ ਸਰਕਾਰ: ਕੁਲਵੰਤ ਸਿੰਘ

ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਭੰਡਾਰੇ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਵਕਰਮਾ ਮੰਦਰ ਕਮੇਟੀ ਸੋਹਾਣਾ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਭੰਡਾਰਾ ਅਤੇ ਸਮਾਗਮ ਕੀਤਾ ਗਿਆ। ਜਿਸ ਵਿੱਚ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਪੂਜਾ ਵਿੱਚ ਹਿੱਸਾ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਨੌਜਵਾਨ ਵਰਗ ਵਿੱਚ ਹੁਨਰ ਪੈਦਾ ਕਰਨ ਦੀ ਲੋੜ ਹੈ ਅਤੇ ਇਹ ਦੁਨੀਆ ਭਰ ਵਿੱਚ ਇੱਕ ਮੁੱਦਾ ਬਣ ਚੁੱਕਾ ਹੈ। ਅੱਜ ਹਰੇਕ ਮੁਲਕ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਸਮੇਂ ਦੀਆਂ ਸਰਕਾਰਾਂ ਵੱਖ-ਵੱਖ ਕੈਟਾਗਰੀਆਂ ਬਣਾ ਕੇ ਨੌਜਵਾਨਾਂ ਵਿਚਲੇ ਹੁਨਰ ਨੂੰ ਵਿਕਾਸਮੁਖੀ ਬਣਾਉਣ ਦੀ ਕੋਸ਼ਿਸ਼ ਵਿੱਚ ਜੁਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਹੁਨਰ ਪੈਦਾ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਾਵਾਂਗੇ। ਇਸ ਸਬੰਧੀ ਵਿੱਦਿਅਕ ਸੰਸਥਾਵਾਂ ਵਿੱਚ ਉਨ੍ਹਾਂ ਦੀ ਕਲਾ ਦੇ ਮੁਤਾਬਕ ਲੋੜੀਂਦਾ ਮਾਹੌਲ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣਾ ਕੰਮ ਧੰਦਾ ਸ਼ੁਰੂ ਕਰ ਸਕਣ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ, ਰਤਨ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਮਨਜੀਤ ਸਿੰਘ ਸੋਹਾਣਾ, ਸਾਬਕਾ ਸਰਪੰਚ ਗੁਰਦੀਪ ਸਿੰਘ ਸੋਹਾਣਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…