
ਲੋਕਾਂ ਦੇ ਜ਼ਰੂਰੀ ਕੰਮ ਘਰ ਬੈਠਿਆਂ ਕਰੇਗੀ ‘ਆਪ’ ਸਰਕਾਰ: ਕੁਲਵੰਤ ਸਿੰਘ
ਅਮਰੀਕ ਸਿੰਘ ਤਹਿਸੀਲਦਾਰ ਦੀ ਅਗਵਾਈ ਹੇਠ ‘ਆਪ’ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਇੱਥੋਂ ਫੇਜ਼-11 ਦੇ ਵਸਨੀਕਾਂ ਵੱਲੋਂ ਸਾਬਕਾ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਦੀ ਅਗਵਾਈ ਹੇਠ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸਥਾਨਕ ਲੋਕਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਚੰਗਾ ਕੰਮ ਕਰ ਰਹੀ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਕਾਰਜਕਾਲ ਵਿੱਚ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਵਿਅਕਤੀ ਨੂੰ ਪੂਰਾ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਨਹੀਂ ਖਾਣੇ ਪੈਣਗੇ ਬਲਕਿ ਉਨ੍ਹਾਂ ਦੇ ਕੰਮ ਘਰ ਬੈਠੇ ਹੋਇਆ ਕਰਨਗੇ। ਸਾਬਕਾ ਕੌਂਸਲਰ ਅਮਰੀਕ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਦੇ ਮੇਅਰ ਹੁੰਦੇ ਹੋਏ ਵਧੀਆ ਕੰਮ ਕੀਤੇ ਹਨ। ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ ਅਤੇ ਮੁਹਾਲੀ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ।
ਇਸ ਮੌਕੇ ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਵਿਧਾਇਕ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਨੀਡ ਬੇਸ ਨੀਤੀ ਲਾਗੂ ਕੀਤੀ ਜਾਵੇ, ਸਾਈਕਲ ਟ੍ਰੈਕ ਬਣਾਏ ਜਾਣ, ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ, ਬਜ਼ੁਰਗਾਂ ਲਈ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਜਾਵੇ, ਸ਼ਹਿਰ ਵਿੱਚ ਰੋਜ਼ ਫੈਸਟੀਵਲ ਸ਼ੁਰੂ ਕੀਤਾ ਜਾਵੇ, ਫੇਜ਼-11 ਵਿੱਚ ਬਣ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਸੈਕਟਰ-65ਏ ਦੀ ਨਵੀਂ ਏਸੀ ਸਬਜ਼ੀ ਮੰਡੀ ਨੂੰ ਜਲਦੀ ਚਾਲੂ ਕੀਤਾ ਜਾਵੇ। ਇਸ ਮੌਕੇ ਸੀਨੀਅਰ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ, ਆਪ ਦੀ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਕੌਰ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਬੀਕੇ ਮਹਾਜਨ, ਉਪਕਾਰ ਸਿੰਘ, ਸਰਵਜੀਤ ਸਿੰਘ ਕਾਹਲੋਂ, ਰਣਜੀਤ ਸਿੰਘ ਢਿੱਲੋਂ, ਹਾਕਮ ਸਿੰਘ, ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਸੁਰੇਸ਼ ਕੁਮਾਰ, ਕੁਲਦੀਪ ਸਿੰਘ, ਜਰਨੈਲ ਸਿੰਘ, ਤੇਜਿੰਦਰ ਸਿੰਘ, ਪ੍ਰੋ. ਜਗਵਿੰਦਰ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ ਬਾਜਵਾ, ਸਾਧੂ ਸਿੰਘ, ਜਗਦੀਸ਼ ਸਿੰਘ, ਮਨਪ੍ਰੀਤ ਕੌਰ, ਤਰੁਨ, ਰਵਨੀਤ ਕੌਰ, ਮਨਜੀਤ ਕੌਰ, ਸਾਬਕਾ ਡੀਪੀਈ ਲਲਿਤ ਘਈ, ਡਾ. ਕੁਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।