ਆਪ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਇੱਕ ਨੰਬਰ ਸੂਬਾ ਬਣਾਉਣ ਲਈ ਵਚਨਬੱਧ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਇੱਕ ਨੰਬਰ ਸੂਬਾ ਬਣਾਉਣ ਲਈ ਵਚਨਬੱਧ ਹੈ, ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਵਧੀਆਂ ਸਟੇਡੀਅਮ, ਕੋਚ ਤੇ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਮੁਹੱਈਆਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮੁਹਾਲੀ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਹਜ਼ਾਰੀ ਭਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਖੇਡਾਂ ਇਨਸਾਨ ਨੂੰ ਜਿੱਥੇ ਜੀਵਨ ਪ੍ਰਤੀ ਚੰਗਾ ਨਜ਼ਰੀਆ ਰੱਖਣ ਨੂੰ ਪ੍ਰੇਰਿਤ ਕਰਦੀਆਂ ਹਨ ਉੱਥੇ ਬਿਮਾਰੀਆਂ ਤੋਂ ਦੂਰ ਤੰਦਰੁਸਤ ਜੀਵਨ ਜਿਊਣ ਵਿੱਚ ਸਹਾਈ ਹੁੰਦੀਆਂ ਹਨ। ਬੱਬੀ ਬਾਦਲ ਨੇ ਕਿਹਾ ਕਿ ਜ਼ਮੀਨੀ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿਛਲੀਆਂ ਸਰਕਾਰਾਂ ਫੇਲ ਸਾਬਿਤ ਹੋਈਆਂ ਹਨ ਜਿਸ ਕਰਕੇ ਸਾਡਾ ਪੰਜਾਬ ਖੇਡਾਂ ਵਿੱਚ ਪਿੱਛੜ ਗਿਆ ਹੈ ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਆਏ ਮਹਿਮਾਨਾਂ, ਖਿਡਾਰੀਆਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਬਿੰਦਰ, ਰਘਬੀਰ ਸਿੰਘ, ਮਨਜੋਤ ਸਿੰਘ, ਗੁਰਜੰਟ ਸਿੰਘ ਕੰਡਾਲਾ, ਤਰਨਜੋਤ ਸਿੰਘ, ਅਮਨਦੀਪ ਸਿੰਘ, ਲੱਕੀ, ਰਜਤ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ, ਕੰਵਲਜੀਤ ਸਿੰਘ, ਅਮਨ, ਤਲਵਿੰਦਰ ਸਿੰਘ, ਗੁਰਦੀਪ ਸਿੰਘ ਕੰਬਾਲਾ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ, ਗੁਰਪਾਲ ਸਿੰਘ, ਕਰਮਜੀਤ ਸਿੰਘ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…