ਖੇਡ ਜਗਤ ਲਈ ਅਨੁਕੂਲ ਮਾਹੌਲ ਤੇ ਲੋੜੀਂਦਾ ਸਾਮਾਨ ਉਪਲਬਧ ਕਰਵਾਏਗੀ ‘ਆਪ’ ਸਰਕਾਰ: ਕੁਲਵੰਤ ਸਿੰਘ

ਪਿੰਡ ਬੈਰੋਂਪੁਰ-ਭਾਗੋਮਾਜਰਾ ਵਿੱਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪੁੱਜੇ ਆਪ ਵਿਧਾਇਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਯੁਵਕ ਸੇਵਾਵਾਂ ਕਲੱਬ ਪਿੰਡ ਬੈਰੋਂਪੁਰ-ਭਾਗੋਮਾਜਰਾ( ਮੁਹਾਲੀ) ਦੇ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਚੌਥਾ ਵਾਲੀਬਾਲ ਮਹਾਂ ਕੁੰਭ ਕਰਵਾਇਆ ਗਿਆ। ਕਲੱਬ ਦੇ ਮੁੱਖ ਪ੍ਰਬੰਧਕ ਹਰਪ੍ਰੀਤ ਸੋਮਲ ਯੂਐਸਏ ਤੇ ਸਹਿਯੋਗੀ ਅਮਰਜੀਤ ਸਿੰਘ ਚੱਠਾ ਵੱਲੋਂ ਕਰਵਾਏ ਗਏ ਇਸ ਚੌਥੇ ਮਹਾਂ ਕੁੰਭ ਦੇ ਦੌਰਾਨ ਬੈਸਟ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਕਲੱਬ ਦੇ ਪ੍ਰਬੰਧਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਆਪ ਦੀ ਸਰਕਾਰ ਬਣ ਗਈ ਹੈ ਅਤੇ ਰਵਾਇਤੀ ਲੀਡਰਾਂ ਨੂੰ ਉਨ੍ਹਾਂ ਦੀਆਂ ਜ਼ਿਆਦਤੀਆਂ ਦੇ ਚਲਦਿਆਂ ਲੋਕਾਂ ਨੇ ਭਜਾ ਦਿੱਤਾ ਹੈ ਅਤੇ ਹੁਣ ਖੇਡ ਜਗਤ ਲਈ ਲੋਰੀ ਵਿਸ਼ੇਸ਼ ਕੰਮ ਅਮਲ ਵਿੱਚ ਲਿਆਂਦੇ ਜਾਣਗੇ ਅਤੇ ਖਿਡਾਰੀਆਂ ਲਈ ਉਨ੍ਹਾਂ ਦੇ ਅਨੁਕੂਲ ਮਾਹੌਲ, ਰਾਸ਼ਟਰੀ ਪੱਧਰ ਦੇ ਕੋਚ ਅਤੇ ਲੋੜੀਂਦਾ ਖੇਡਾਂ ਦਾ ਸਾਮਾਨ ਸਮੇਂ ਸਿਰ ਉਪਲਬਧ ਕਰਵਾਇਆ ਜਾਵੇਗਾ। ਮੁਹਾਲੀ ਦੇ ਖਿਡਾਰੀ ਪੰਜਾਬ ਹੀ ਨਹੀਂ ਸਗੋਂ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ। ਅਜਿਹੇ ਮਾਣ-ਮੱਤੇ ਖਿਡਾਰੀਆਂ ਤੇ ਉਨ੍ਹਾਂ ਦੇ ਮਿੱਤਰ- ਗਣ ਮਾਣ ਕਰ ਸਕਣ।
ਇਸ ਮੌਕੇ ਤੇ ਗਗਨ ਸੋਮਲ ਪ੍ਰਧਾਨ, ਰਾਜਨ ਜੰਡ ਖਜ਼ਾਨਚੀ, ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ਮਟੌਰ, ਉੱਘੇ ਸਮਾਜ ਸੇਵੀ ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਅਰੁਣ ਗੋਇਲ, ਹਰਮੇਸ਼ ਸਿੰਘ ਕੁੰਭੜਾ, ਰਣਦੀਪ ਸਿੰਘ ਬੈਦਵਾਨ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਖੇਡ ਪ੍ਰੇਮੀ ਖਿਡਾਰੀਆਂ ਦਾ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …