ਆਪ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ: ਕੁਲਵੰਤ ਸਿੰਘ

ਕੁਲਵੰਤ ਸਿੰਘ ਨੇ ਕਿਹਾ: ਲੋਕਾਂ ਦੇ ਦਿਲ ਵਿੱਚ ਸਿਰਫ਼ ਤੇ ਸਿਰਫ਼ ਬਲਬੀਰ ਸਿੱਧੂ ਨੂੰ ਸਬਕ ਸਿਖਾਉਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਦੌਰਾਨ ਕੁਲਵੰਤ ਸਿੰਘ ਨੂੰ ਮੁਹਾਲੀ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਖੁੱਲ੍ਹਾ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਇਸ ਗੱਲ ਨੂੰ ਲੈ ਕੇ ਸਦਮੇ ਵਿੱਚ ਹੈ ਕਿ ਆਖ਼ਰ ਪਿੰਡ-ਪਿੰਡ ਅਤੇ ਮੋਹਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੁਲਵੰਤ ਸਿੰਘ ਦੇ ਹੱਕ ਵਿੱਚ ਲੋਕਾਂ ਵੱਲੋਂ ਆਪ ਮੁਹਾਰੇ ਅੱਗੇ ਹੋ ਕੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲੀਆਂ ਜਾ ਰਹੀਆਂ ਹਨ। ਜਿਸ ਵੀ ਪਿੰਡ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਉਮੀਦਵਾਰ ਕੁਲਵੰਤ ਸਿੰਘ ਪੁੱਜਦੇ ਹਨ ਤਾਂ ਉੱਥੋਂ ਦੇ ਬਸ਼ਿੰਦਿਆਂ ਦੇ ਵੱਲੋਂ ਲਗਾਤਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਜਾਂਦੀ ਹੈ ।ਲੋਕਾਂ ਦੀ ਤਰਫੋਂ ਅਜਿਹਾ ਕਰਕੇ ਕੁਲਵੰਤ ਸਿੰਘ ਨੂੰ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਜਿੱਤ ਉਨ੍ਹਾਂ ਦੇ ਹਿੱਸੇ ਹੀ ਆਵੇਗੀ। ਮੁਹਾਲੀ ਵਿੱਚ ਲੋਕ ਬਲਵੀਰ ਸਿੱਧੂ ਨੂੰ ਲੈ ਕੇ ਕਾਫ਼ੀ ਭੜਕੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹੁਣ ਤਕ ਲੋਕਾਂ ਨੂੰ ਗੁੰਮਰਾਹ ਕਰਦੇ ਆਏ ਹਨ। ਇਸ ਲਈ ਉਹ ਹਰ ਹੀਲੇ ਬਲਵੀਰ ਸਿੱਧੂ ਨੂੰ ਸਬਕ ਸਿਖਾਉਣਾ ਚਾਹੁੰਦੇ ਹਨ। ਇਸਦੇ ਨਾਲ ਹੀ ਕਾਂਗਰਸ ਦੇ ਟਕਸਾਲੀ ਅਹੁਦੇਦਾਰ ਅਤੇ ਵਰਕਰ ਵੀ ਆਪ ਵਿੱਚ ਸ਼ਾਮਲ ਹੋ ਰਹੇ ਹਨ।
ਕੁਲਵੰਤ ਸਿੰਘ ਆਪ ਉਮੀਦਵਾਰ ਦੀ ਹਮਾਇਤ ਕਰਨ ਵਾਲਿਆਂ ਵਿੱਚ ਚਰਨਜੀਤ ਸਿੰਘ, ਰਣਜੀਤ ਸਿੰਘ, ਜਸਬੀਰ ਸਿੰਘ, ਮਾਨ ਸਿੰਘ, ਰਿੰਕੂ, ਰਮੇਸ਼ ਕੁਮਾਰ, ਜਸਵੰਤ ਸਿੰਘ, ਜਸਵੀਰ ਸਿੰਘ, ਸਤਬੀਰ ਸਿੰਘ, ਮਨਜੀਤ ਸਿੰਘ, ਮੇਹਰ ਸਿੰਘ, ਜਸਵੀਰ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਹਰਦੇਵ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਲਾਂਡਰਾਂ ਸੈਕਟਰ-94 ਦੇ ਵਾਸੀ ਜਗਦੀਸ਼ ਸਿੰਘ ਇਸ ਡਾ. ਠਾਕੁਰਜੀਤ ਸਿੰਘ, ਡਾ. ਕੁਲਬੀਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਜਰਨੈਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਮਟੌਰ ਦੇ ਲਖਵੀਰ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਿੰਦਰ ਸਿੰਘ, ਗੁਰਬਾਜ ਸਿੰਘ, ਗੁਰਬਾਜ ਸਿੰਘ, ਚਰਨਜੀਤ ਸਿੰਘ, ਚਰਨਜੀਤ ਸਿੰਘ ਅਤੇ ਸਤਿੰਦਰ ਸਿੰਘ ਦਾ ਨਾਂ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…