ਆਮ ਆਦਮੀ ਪਾਰਟੀ ਦੇ ਆਗੂ ਜਗਦੇਵ ਸਿੰਘ ਮਲੋਆ ਨੇ ਖਿਜਰਾਬਾਦ ਅਨਾਜ ਮੰਡੀ ਦਾ ਦੌਰਾ ਕੀਤਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 14 ਅਕਤੂਬਰ:
ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜਗਦੇਵ ਸਿੰਘ ਮਲੋਆ ਨੇ ਅੱਜ ਖਿਜਰਾਬਾਦ ਅਨਾਜ ਮੰਡੀ ਦਾ ਦੌਰਾ ਕੀਤਾ। ਆਪਣੀ ਟੀਮ ਸਮੇਤ ਇੱਥੇ ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਲੋਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਨੁਮਾਇੰਦੇ ਅਤੇ ਅਫ਼ਸਰਸ਼ਾਹੀ ਮੰਡੀਆਂ ਦਾ ਦੌਰਾ ਤਾਂ ਕਰਦੀ ਹੈ ਪਰ ਕਿਸਾਨਾਂ ਅਤੇ ਆੜਤੀਆਂ ਨੂੰ ਆ ਰਹੀਆਂ ਮੁਸਕਿਲਾਂ ਦੇ ਹੱਲ ਵੱਲ ਕੋਈ ਧਿਆਨ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨ ਵਰਗ ਦੀ ਭਲਾਈ ਲਈ ਦਮਗਜੇ ਮਾਰੇ ਜਾ ਰਹੇ ਨੇ, ਪਰ ਹਕੀਕਤ ਵਿੱਚ ਕੁੱਝ ਕਰਿਆ ਨਜ਼ਰ ਨਹੀਂ ਆਉਂਦਾ। ਆਪ ਆਗੂ ਅਨੁਸਾਰ ਝੋਨੇ ਦੀ ਫਸਲ ਵਿੱਚ ਨਮੀ ਦਾ ਵੱਧ ਘੱਟ ਹੋਣਾ ਕਿਸਾਨਾਂ ਦੇ ਹੱਥ ਵਸ ਨਹੀਂ। ਇਸ ਕਰਕੇ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਵੀ ਸਮੇਂ ਸਿਰ ਚੁੱਕਣ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਓਮਪਾਲ ਰਾਣਾ, ਮੇਵਾ ਸਿੰਘ ਖਿਜਰਾਬਾਦ, ਜਸਪਾਲ ਸਿੰਘ, ਦੇਸਰਾਜ ਮਾਜਰੀ ਅਤੇ ਗੁਰਜੀਤ ਸਿੰਘ ਮਿਲਖ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…