‘ਆਪ’ ਆਗੂ ਡਾ. ਮੁਲਤਾਨੀ ਵੱਲੋਂ ਪਰਮਜੀਤ ਕਾਹਲੋਂ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੇਵਾਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਇੱਥੋਂ ਦੇ ਵਾਰਡ ਨੰਬਰ-10 ਤੋਂ ਆਜ਼ਾਦ ਗਰੁੱਪ ਦੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੱਧੂ ਸਿਰਫ਼ ਨਿੱਜੀ ਮੁਫ਼ਾਦਾਂ ਲਈ ਕੰਮ ਕਰਦੇ ਆ ਰਹੇ ਹਨ ਅਤੇ ਹੁਣ ਮੰਤਰੀ ਆਪਣੇ ਛੋਟੇ ਭਰਾ ਨੂੰ ਮੁਹਾਲੀ ਦਾ ਮੇਅਰ ਬਣਾਉਣ ਲਈ ਹਰ ਕੋਸ਼ਿਸ਼ ਕਰ ਰਹੇ ਹਨ, ਪ੍ਰੰਤੂ ਵੋਟਰਾਂ ਨੂੰ ਇਹ ਸਮਝਣਾ ਪਵੇਗਾ ਕਿ ਜੇਕਰ ਅਜਿਹਾ ਹੋਇਆ ਤਾਂ ਸ਼ਹਿਰ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ।
ਡਾ. ਮੁਲਤਾਨੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਮੀਦਵਾਰਾਂ ਦੇ ਕਿਰਦਾਰ ਨੂੰ ਦੇਖ ਪਰਖ ਕੇ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਕਾਹਲੋਂ ਲੋਕਾਂ ਦਾ ਪਰਖਿਆ ਹੋਇਆ ਸਹੀ ਨੁਮਾਇੰਦਾ ਹੈ, ਜੋ ਕਿ ਪਹਿਲਾਂ ਵੀ ਸਫ਼ਲਤਾਪੂਰਵਕ ਸੇਵਾ ਨਿਭਾਅ ਚੁੱਕੇ ਹਨ। ਲਿਹਾਜ਼ਾ ਵੋਟਰਾਂ ਨੂੰ ਕਾਹਲੋਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਦੁਬਾਰਾ ਨਗਰ ਨਿਗਮ ਦੇ ਹਾਊਸ ਵਿੱਚ ਭੇਜਣਾ ਚਾਹੀਦਾ ਹੈ।
ਇਸ ਮੌਕੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਨੇ ਆਪਣੇ ਵਾਰਡ ਦਾ ਸਰਬਪੱਖੀ ਵਿਕਾਸ ਕਰਨ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਕਾਸ ਪੱਖੋਂ ਫੇਜ਼-7 ਨੂੰ ਨਮੂਨੇ ਵਾਰਡ ਬਣਾਇਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦਾ ਵਿਕਾਸ ਕਰਕੇ ਇਸ ਨੂੰ ਆਦਰਸ਼ ਵਾਰਡ ਬਣਾਉਣ ਲਈ ਯੋਗ ਪੈਰਵਾਈ ਕਰਦੇ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …