nabaz-e-punjab.com

ਆਪ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦਾ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਜੁਲਾਈ
ਵਿਧਾਨ ਸਭਾ ਹਲਕਾ ਮੁਹਾਲੀ ਤੋਂ ‘ਆਪ’ ਦੀ ਟਿਕਟ ’ਤੇ ਚੋਣ ਲੜਨ ਵਾਲੇ ਉਮੀਦਵਾਰ ਅਤੇ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਸ਼ੇਰਗਿੱਲ ਦਾ ਗੁਰਦਵਾਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ ਪਹੁੰਚਣ ਤੇ ਵਿਸ਼ੇਸ ਸਨਮਾਨ ਕੀਤਾ ਗਿਆ। ਨਰਿੰਦਰ ਸਿੰਘ ਸ਼ੇਰਗਿੱਲ ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਿਆ ਉਪਰੰਤ ਪ੍ਰਬੰਧਕਾਂ ਵੱਲੋਂ ਸ਼ੇਰਗਿੱਲ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੰਮੇਂ ਸਮੇਂ ਤੋਂ ਹਲਕੇ ਅੰਦਰ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਲੋਕਾਂ ਨਾਲ ਦੁੱਖ ਸੱੁਖ ਵਿਚ ਭਾਈਵਾਲ ਬਣੇ ਰਹੇ। ਉਨ੍ਹਾਂ ਆਉਣ ਵਾਲੇ ਸਮੇਂ ਵਿਚ ਵਿਚ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦੇ ਨਾਲ ਨਾਲ ਸਮਾਜ ਸੇਵਾ ਲਈ ਹਰ ਸਮੇਂ ਯਤਨਸ਼ੀਲ ਰਹਾਂਗਾ। ਇਸ ਦੌਰਾਨ ਪ੍ਰਧਾਨ ਜਗਤਾਰ ਸਿੰਘ ਖੇੜਾ ਦੀ ਅਗਵਾਈ ਵਿਚ ਪ੍ਰਬੰਧਕਾਂ ਵੱਲੋਂ ਨਰਿੰਦਰ ਸਿੰਘ ਸ਼ੇਰਗਿੱਲ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਜਗਤਾਰ ਸਿੰਘ ਸਿੱਧੂ, ਭਾਈ ਹਰਜੀਤ ਸਿੰਘ ਹਰਮਨ, ਸਰਪੰਚ ਹਰਕੀਰਤ ਸਿੰਘ ਬਜੀਦਪੁਰ, ਪ੍ਰਧਾਨ ਜਗਤਾਰ ਸਿੰਘ ਖੇੜਾ, ਸਤਨਾਮ ਸਿੰਘ ਕੁਰਾਲੀ, ਮੇਜਰ ਸਿੰਘ ਝਿੰਗੜਾਂ, ਜੱਗੀ ਕਾਦੀਮਾਜਰਾ, ਗੁਰਚਰਨ ਸਿੰਘ ਖਾਲਸਾ, ਦੇਸ਼ਰਾਜ ਮਾਜਰੀ, ਕੇਸਰ ਸਿੰਘ, ਸੋਹਣ ਸਿੰਘ, ਹਨੀ ਮਾਵੀ, ਮਰਲੀਨ ਮਾਵੀ, ਪਰਮਿੰਦਰ ਸਿੰਘ, ਨੋਨੀ ਮਾਵੀ ਅਤੇ ਜਸ਼ਨ ਮਾਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …