Share on Facebook Share on Twitter Share on Google+ Share on Pinterest Share on Linkedin ਆਪ ਆਗੂ ਪ੍ਰਭਜੋਤ ਕੌਰ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਦਾ ਅਹੁਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ: ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਸ੍ਰੀਮਤੀ ਪ੍ਰਭਜੋਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹੁਦਾ ਸੰਭਾਲ ਸਮਾਗਮ ਕਰਵਾਇਆ ਗਿਆ। ਜਿੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੁੱਡਾ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਚੇਤਨ ਸਿੰਘ ਜੌੜਾਮਾਜਰਾ ਤੇ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਪ੍ਰਭਜੋਤ ਕੌਰ ਨੇ ਰਸਮੀ ਤੌਰ ’ਤੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭਜੋਤ ਕੌਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਦੀ ਨਿਸ਼ਕਾਮ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ ਜਿੰਨੀਆਂ ਸੰਸਥਾਵਾਂ ਦੇ ਚੇਅਰਮੈਨ ਲਾਏ ਹਨ ਜਾਂ ਹੋਰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ, ਉਹ ਸਾਰੇ ਵਲੰਟੀਅਰ ਆਮ ਘਰਾਂ ’ਚੋਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਭਜੋਤ ਮੁਹਾਲੀ ਜ਼ਿਲ੍ਹੇ ਦੀ ਵਧੀਆ ਤਰੀਕੇ ਨਾਲ ਪਲਾਨਿੰਗ ਕਰਨਗੇ ਅਤੇ ਆਈਟੀ ਸਿਟੀ ਨੂੰ ਬੁਲੰਦੀਆਂ ’ਤੇ ਲੈ ਕੇ ਜਾਣਗੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇੱਕ ਸਾਧਾਰਨ ਵਰਕਰ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਵਲੰਟੀਅਰਾਂ ਦਾ ਮਾਣ ਵਧਾਇਆ ਹੈ। ਜਦੋਂਕਿ ਰਵਾਇਤੀ ਪਾਰਟੀਆਂ ਨੇ ਕਦੇ ਵੀ ਆਪਣੇ ਵਰਕਰਾਂ ਦੀ ਪੁੱਛ ਪ੍ਰਤੀਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਵਧੀਕੀਆਂ ਖ਼ਿਲਾਫ਼ ਪ੍ਰਭਜੋਤ ਕੌਰ ਨੇ ਹਮੇਸ਼ਾ ਸਭ ਤੋਂ ਅੱਗੇ ਹੋ ਕੇ ਲੋਕਾਂ ਦੀ ਲੜਾਈ ਲੜੀ ਹੈ। ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਵੀ ਪ੍ਰਭਜੋਤ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਆਪ ਆਗੂ ਵਿਨੀਤ ਵਰਮਾ, ਗੁਰਿੰਦਰ ਸਿੰਘ ਕੈਰੋਂ, ਅਵਤਾਰ ਸਿੰਘ ਮੌਲੀ, ਜਸਪਾਲ ਸਿੰਘ ਕਾਉਣੀ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਰਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਹਰਚੰਦ ਸਿੰਘ ਬਰਸਟ ਸਮੇਤ ਹੋਰ ਵਲੰਟੀਅਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ