ਆਪ ਆਗੂ ਰਜਿੰਦਰ ਸਿੰਘ ਵੱਲੋਂ ਰੂਪਨਗਰ ਵਿੱਚ ਸਿਆਸੀ ਸਰਗਰਮੀਆਂ ਸ਼ੁਰੂ

ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਰਜਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 14 ਦਸੰਬਰ:
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਉੱਘੇ ਕਾਰੋਬਾਰੀ ਰਜਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੂਪਨਗਰ ਖੇਤਰ ਵਿੱਚ ਸਿਆਸੀ ਸਰਗਰਮੀਆਂ ਆਰੰਭ ਦਿੱਤੀਆਂ ਹਨ। ਉਹ ਹਾਲ ਹੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ। ਅੱਜ ਸਵੇਰੇ ਪਹਿਲਾਂ ਉਨ੍ਹਾਂ ਨੇ ਗਿਆਨੀ ਜ਼ੈਲ ਸਿੰਘ ਨਗਰ ਸਥਿਤ ਆਪਣੇ ਨਿਵਾਸ ’ਤੇ ਆਪ ਵਲੰਟੀਅਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਮਿਲਣੀ ਕੀਤੀ। ਉਪਰੰਤ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਰਜਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਦਿ ਰਿਵਾਇਤੀ ਪਾਰਟੀਆਂ ਦੇ ਰਾਜ ਭਾਗ ਨੂੰ ਚੰਗੀ ਤਰ੍ਹਾਂ ਪਰਖ ਚੁੱਕੇ ਹਨ। ਇਨ੍ਹਾਂ ਪਾਰਟੀਆਂ ਨੇ ਕਦੇ ਵੀ ਵਿਕਾਸ ਦੀ ਗੱਲ ਨਹੀਂ ਕੀਤੀ ਬਲਕਿ ਲੋਕਾਂ ਨੂੰ ਜਾਤ ਪਾਤ ਅਤੇ ਧਰਮ ਦੇ ਨਾਲ ਵੰਡੀਆਂ ਪਾ ਕੇ ਸਿਰਫ਼ ਵੋਟ ਬੈਂਕ ਲਈ ਵਰਤਿਆਂ ਜਾਂਦਾ ਰਿਹਾ ਹੈ ਲੇਕਿਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਸਾਰੇ ਧਰਮਾਂ ਅਤੇ ਸਾਰੇ ਵਰਗਾਂ ਨੂੰ ਬਰਾਬਰ ਦਾ ਸਤਿਕਾਰ ਅਤੇ ਸਨਮਾਨ ਦਿੱਤਾ ਹੈ।

ਸ੍ਰੀ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਕਮਰਾਨਾਂ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਆਪ ਪਾਰਟੀ ਪ੍ਰਤੀ ਲੋਕਾਂ ਦਾ ਵਿਸਵਾਸ਼ ਵਧਿਆ ਹੈ। ਉਨ੍ਹਾਂ ਦਾਅਵੇ ਨਾਲ ਗੱਲ ਆਖੀ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾਫੇਰ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਾਰੇ ਆਗੂਆਂ ਅਤੇ ਵਲੰਟੀਅਰਾਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ ਅਤੇ ਸਾਰਿਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਆਪ ਦੇ ਰੂਪਨਗਰ ਦੇ ਜਨਰਲ ਸਕੱਤਰ ਰਾਮ ਕੁਮਾਰ ਮਕਾਰੀ, ਐਡਵੋਕੇਟ ਕੁਲਵਿੰਦਰ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ, ਇੰਦਰਜੀਤ ਸਿੰਘ, ਅਮਰ ਪੁਰੀ, ਨੌਜਵਾਨ ਆਗੂ ਜਸਕਰਨ ਸਿੰਘ ਅਤੇ ਸੰਤ ਸਿੰਘ ਅਬਰਾਵਾਂ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੰਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …