nabaz-e-punjab.com

ਚੱਪੜਚਿੜੀ ਸੜਕ ਦੀ ਉਸਾਰੀ ਵਿੱਚ ਹੋਏ ਕਥਿਤ ਘਪਲੇ ਦੀ ਵਿਜੀਲੈਂਸ ਜਾਂਚ ਮੰਗੀ, ਆਪ ਆਗੂਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਸੀਨੀਅਰ ਵਕੀਲ ਦਰਸ਼ਨ ਸਿੰਘ ਧਾਲੀਵਾਲ, ਮਿਉਂਸਪਲ ਕਾਰਪੋਰੇਸ਼ਨ ਐਸਏਐਸ ਨਗਰ ਯੂਨਿਟ ਦੇ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਹੋਰਨਾਂ ਆਗੂਆਂ ਨੇ ਬੁੱਧਵਾਰ ਨੂੰ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਮੰਗ ਪੱਤਰ ਸੌਂਪਦਿਆਂ ਸਥਾਨਕ ਸੈਕਟਰ-91 ਤੋਂ ਪਿੰਡ ਚੱਪੜਚਿੜੀ ਕਲਾਂ ਅਤੇ ਚੱਪੜਚਿੜੀ ਖੁਰਦ ਨੂੰ ਜਾਂਦੀ ਮੁੱਖ ਲਿੰਕ ਸੜਕ ਦੀ ਮੁਰੰਮਤ ਅਤੇ ਪਹਿਲਾਂ ਬਣੀ ਸੜਕ ਦੇ ਕੰਮ ਵਿੱਚ ਹੋਏ ਕਥਿਤ ਘਪਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਤੋਂ ਬਿਲਕੁਲ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੂੰ ਸੌਂਪੇ ਪੱਤਰ ਵਿੱਚ ਆਪ ਦੇ ਸੀਨੀਅਰ ਆਗੂਆਂ ਨੇ ਲਿਖਿਆ ਹੈ ਕਿ ਸੈਕਟਰ-91 ਤੋਂ ਚੱਪੜਚਿੜੀ ਨੂੰ ਜਾਂਦੀ ਸੜਕ ਦਾ ਪੀ ਸੀ ਦਾ ਕੰਮ ਇੱਕ ਸਾਲ ਪਹਿਲਾਂ ਹੋਇਆ ਸੀ। ਹੁਣ ਇਹ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਇਸ ਤੇ ਥਾਂ ਥਾਂ ਟੋਏ ਪਏ ਹੋਏ ਹਨ। ਉਹਨਾਂ ਲਿਖਿਆ ਹੈ ਕਿ ਮੁਹਾਲੀ ਤੋੱ ਖਰੜ-ਰੋਪੜ ਜਾਣ ਲਈ ਇਹ ਰਸਤਾ ਨਜਦੀਕ ਪੈਂਦਾ ਹੈ। ਪਰ ਸੜਕ ਦੀ ਹਾਲਤ ਖਰਾਬ ਹੋਣ ਕਾਰਨ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਇਸ ਸੜਕ ਨੂੰ ਬਨਾਉਣ ਦੇ ਕੰਮ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਨਾਲ ਹੀ ਸੜਕ ਦੀ ਮੁਰੰਮਤ ਕੀਤੀ ਜਾਵੇ। ਉਹਨਾਂ ਚਿਤਾਵਨੀ ਦਿਤੀ ਕਿ ਜੇ ਇਹ ਸੜਕ ਜਲਦੀ ਹੀ ਮੁਰੰਮਤ ਨਾ ਕੀਤੀ ਗਈ ਤਾਂ ਪਾਰਟੀ ਵੱਲੋੱ ਧਰਨੇ ਲਗਾਏ ਜਾਣਗੇ। ਇਸ ਮੌਕੇ ਆਪ ਦੇ ਸਰਗਰਮ ਵਾਲੰਟੀਅਰ ਪ੍ਰੋਫੈਸਰ ਮੇਹਰ ਸਿੰਘ ਮੱਲ੍ਹੀ, ਯਾਦਵਿੰਦਰ ਸਿੰਘ, ਸਤਵੰਤ ਕੌਰ ਘੁੰਮਣ, ਟੀ ਐਸ ਧਾਲੀਵਾਲ, ਮਨਜੀਤ ਢਿੱਲੋਂ, ਸੁਰਿੰਦਰ ਸਿੰਘ, ਦਲਬੀਰ ਸਿੰਘ, ਬੀ ਐਸ ਚਾਹਲ, ਮਹਿੰਦਰ ਕੌਰ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…