Nabaz-e-punjab.com

‘ਆਪ ਆਗੂ ਘਟੀਆ ਦਰਜੇ ਦੀ ਦੂਸ਼ਣਬਾਜ਼ੀ ਤੋਂ ਬਾਜ ਆਉਣ: ਹਰਕੇਸ਼ ਚੰਦ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਨੇ ਕਿਹਾ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਘਟੀਆ ਦੂਸਣਬਾਜ਼ੀ ਕਰਨ ਤੋਂ ਪਹਿਲਾਂ ਆਪ ਆਗੂ ਅਨਮੋਲ ਗਗਨ ਮਾਨ ਨੂੰ ਦਿੱਲੀ ਸਰਕਾਰ ਦੇ ਘਟੀਆ ਸਿਹਤ ਸਿਸਟਮ ਖ਼ਿਲਾਫ਼ ਆਪਣੀ ਜ਼ੁਬਾਨ ਖੋਲਣੀ ਚਾਹੀਦੀ ਹੈ। ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦਾ ਪੰਜਾਬ ਸਰਕਾਰ ਨੇ ਬਹੁਤ ਹੀ ਸੁਚੱਜੇ ਤਰੀਕੇ ਨਾਲ ਟਾਕਰਾ ਕੀਤਾ ਹੈ।
ਪੰਜਾਬ ਵਿੱਚ ਨਾ ਤਾਂ ਆਕਸੀਜਨ ਦੀ ਦਿੱਲੀ ਵਾਂਗ ਕੋਈ ਘਾਟ ਆਈ ਅਤੇ ਨਾ ਹੀ ਪੰਜਾਬ ਦੇ ਲੋਕ ਦਿੱਲੀ ਵਾਂਗ ਆਪਣਾ ਇਲਾਜ ਕਰਵਾਉਣ ਲਈ ਦੂਜੇ ਸੂਬਿਆਂ ਵੱਲ ਨੂੰ ਦੌੜੇ। ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਦੁਰਦਸ਼ਾ ਕਿਸੇ ਕੋਲੋਂ ਵੀ ਲੁਕੀ ਛਿਪੀ ਨਹੀਂ ਹੈ। ਪੰਜਾਬ ਵਿਚ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਖ਼ੁਦ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਵੀ ਕੀਤੀ ਜਾ ਚੁਕੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਸੰਭਵ ਹੋਇਆ ਹੈ।
ਉਨ੍ਹਾਂ ਕਿਹਾ ਕਿ ਅਨਮੋਲ ਗਗਨ ਮਾਨ ਵਰਗੇ ਲੀਡਰ ਚੋਣਾਂ ਤੋਂ ਪਹਿਲਾਂ ਬਰਸਾਤੀ ਡੱਡੂਆਂ ਵਾਂਗ ਸੱਤਾ ਦਾ ਸੁੱਖ ਭੋਗਣ ਲਈ ਘਰਾਂ ਤੋਂ ਬਾਹਰ ਨਿਕਲਦੇ ਹਨ ਅਤੇ ਚੋਣਾਂ ਮਗਰੋਂ ਇਨ੍ਹਾਂ ਨੇ ਕਿਤੇ ਵੀ ਨਹੀਂ ਲੱਭਣਾ। ਉਨ੍ਹਾਂ ਕਿਹਾ ਕਿ ਅਨਮੋਲ ਗਗਨ ਮਾਨ ਨੂੰ ਦਿੱਲੀ ਦੇ ਮਾੜੇ ਸਿਹਤ ਸਿਸਟਮ ਖਿਲਾਫ ਧਰਨਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਪੰਜਾਬ ਦੇ ਲੋਕਾਂ ’ਚੋਂ ਆਪਣਾ ਆਧਾਰ ਪੂਰੀ ਤਰ੍ਹਾਂ ਗੁਆ ਚੁਕੇ ਹਨ ਅਤੇ ਹੁਣ ਇਸੇ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਘਟੀਆ ਤੇ ਬੇਤੁਕੀ ਬਿਆਨਬਾਜ਼ੀ ਕਰਨ ‘ਤੇ ਲੱਗੇ ਹੋਏ ਹਨ। ਪਰ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਵਿੱਚ ਆਪ ਤੇ ਅਕਾਲੀ ਦਲ ਨੂੰ ਚੰਗੀ ਤਰ੍ਹਾਂ ਸਬਕ ਸਿਖਾ ਦੇਣਗੇ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…