Share on Facebook Share on Twitter Share on Google+ Share on Pinterest Share on Linkedin ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਗੱਠਜੋੜ ਵੱਲੋਂ ਫਗਵਾੜਾ ਤੇ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਘੋਸ਼ਿਤ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਤੇ ਲੁਧਿਆਣਾ ਕੇਂਦਰੀ ਵਿਪਨ ਸੂਦ ਕਾਕਾ ਨੂੰ ਚੋਣ ਮੈਦਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਜਨਵਰੀ: ਆਮ ਆਦਮੀ ਪਾਰਟੀ (ਆਪ) ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਸੈਂਟ੍ਰਲ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਸੈਂਟ੍ਰਲ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਚੰਡੀਗੜ੍ਹ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਸੰਜੇ ਸਿੰਘ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਫਗਵਾੜਾ ਤੋਂ ਉਮੀਦਵਾਰ ਝਾੜੂ ਦੇ ਨਿਸ਼ਾਨ ਉੱਤੇ ਚੋਣ ਲੜੇਗਾ, ਜਦੋਂ ਕਿ ਲੁਧਿਆਣਾ ਕੇਂਦਰੀ ਸੀਟ ਤੋਂ ਉਮੀਦਵਾਰ ਲੋਕ ਇਨਸਾਫ ਪਾਰਟੀ ਦੇ ਚੋਣ ਨਿਸ਼ਾਨ ਉੱਤੇ ਚੋਣ ਲੜੇਗਾ। ਸ੍ਰੀ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਿਚਕਾਰ ਵਿਸ਼ਵਾਸ਼ ਦੇ ਆਧਾਰ ਉਤੇ ਗਠਜੋੜ ਹੋਇਆ ਹੈ ਅਤੇ ਇਹ ਵੱਖਰੀ ਤਰਾਂ ਦਾ ਹੈ। ਭਾਵੇਂ ਕਿ ਜਰਨੈਲ ਸਿੰਘ ਲੋਕ ਇਨਸਾਫ ਪਾਰਟੀ ਨਾਲ ਸਬੰਧਤ ਹਨ ਪਰ ਉਹ ਝਾੜੂ ਦੇ ਨਿਸ਼ਾਨ ਉੱਤੇ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਦੇ ਵਿਰੋਧ ਵਿੱਚ ਬਹੁਤ ਸਾਰੇ ਲੋਕ ਖੁਲ ਕੇ ਸਾਹਮਣੇ ਆਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਉਤੇ ਪ੍ਰਤੀਕਿਰਿਆ ਦਿੰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇਹ ਕਿਹਾ ਜਾ ਚੁੱਕਿਆ ਹੈ ਕਿ ਇਹ 8 ਲੱਖ ਕਰੋੜ ਦਾ ਘੁਟਾਲਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਫੈਸਲਾ ਅੰਬਾਨੀ, ਅਡਾਨੀ ਅਤੇ ਮਾਲਿਆ ਨੂੰ ਖੁਸ਼ ਕਰਨ ਲਈ ਲਿਆ ਗਿਆ ਹੈ। ਉਨਾਂ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਦੇ ਪੈਸੇ ਨਾਲ ਵੱਡੇ ਕਾਰੋਬਾਰੀਆਂ ਦਾ ਕਰਜਾ ਮੁਆਫ ਕਰ ਦਿੱਤਾ ਜਾਵੇਗਾ। ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਚੋਣਾਂ ਵਿੱਚ ਦਿੱਲੀ ਚੋਣਾਂ ਦੇ ਰਿਕਾਰਡ ਨੂੰ ਵੀ ਤੋੜ ਦੇਵੇਗਾ ਅਤੇ ਲੋਕ ਆਦਰਸ਼ ਚੋਣ ਜਾਬਤੇ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ, ਸੁਖਬੀਰ ਬਾਦਲ ਅਤੇ ਮਜੀਠੀਆ ਵੱਲੋਂ ਕੇਜਰੀਵਾਲ ਨੂੰ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨ ਲਈ ਕਿਹਾ ਜਾਂਦਾ ਹੈ, ਜਦਕਿ ਇਨ੍ਹਾਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਚੋਣ ਲੜਨ ਦੀ ਕਦੇ ਗੱਲ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਖੁਦ ਨੂੰ ਦਲੇਰ ਸਮਝਦੇ ਹਨ ਤਾਂ ਉਨਾਂ ਨੂੰ ਜਲਾਲਾਬਾਦ ਤੋਂ ਸੁਖਬੀਰ ਬਾਦਲ ਅਤੇ ਭਗਵੰਤ ਮਾਨ ਦੇ ਖਿਲਾਫ ਚੋਣ ਲੜਨੀ ਚਾਹੀਦੀ ਹੈ। ਇਸ ਮੌਕੇ ਸੁਖਦੀਪ ਚੌਕਰੀਆ, ਜਤਿੰਦਰ ਦੁਮੇਲੀ, ਬਲਵਿੰਦਰ ਬੋਧ, ਬਲਬੀਰ ਠਾਕੁਰ, ਅਜਾਦ ਅਲੀ, ਅਮਰਜੀਤ ਖੁਡਾਂ, ਵਿਜੇ ਪੰਡੋਰੀ, ਇੰਜੀ. ਪਰਦੀਪ ਮੱਲ, ਹਰਨੇਹ ਨਿੱਝਰ, ਬੇਅੰਤ ਰਾਜ ਬਾਵਾ, ਰੋਸ਼ਨ ਸਤਨਾਮਪੁਰਾ, ਬਲਰਾਜ, ਗੌਰਵ ਸ਼ਰਮਾ, ਰਾਜਨ ਗਿੱਲ, ਜਤਿੰਦਰਬੀਰ ਸਿੰਘ, ਰਾਕੇਸ਼ ਕੁਮਾਰ ਦਾਰਾ ਅਤੇ ਬੌਲੀ ਸਿੰਘ ਖਾਲਸਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ