nabaz-e-punjab.com

‘ਆਪ’ ਮੰਤਰੀ ਅਮਨ ਅਰੋੜਾ ਵੱਲੋਂ ਮੁੱਖ ਮੰਤਰੀ ਵਿਰੁੱਧ ਰਾਜਪਾਲ ਦੀ ਟਿੱਪਣੀ ਨੂੰ ‘ਮੰਦਭਾਗਾ’ ਕਰਾਰ

ਕਿਹਾ, ‘ਮੈਨੂੰ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ ਤਰਫੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਵਾਗਤ ਲਈ ਭੇਜਿਆ’

ਰਾਜਪਾਲ ਨੂੰ ਭਵਿੱਖ ਵਿੱਚ ਅਜਿਹੇ ਬਿਆਨਾਂ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦਾ ਦੌਰਾ ਪਹਿਲਾਂ ਤੋਂ ਤੈਅ ਸੀ, ਗਵਰਨਰ ਹਾਊਸ ਤੋਂ ਰਾਜਪਾਲ ਵੱਲੋਂ ਸਿਆਸੀ ਬਿਆਨ ਦੇਣਾ ਬਹੁਤ ਮੰਦਭਾਗਾ: ਅਮਨ ਅਰੋੜਾ

ਪੰਜਾਬ ਸਰਕਾਰ ਦੇ ਪੰਜ ਕੈਬਨਿਟ ਮੰਤਰੀ, ਡੀਜੀਪੀ ਅਤੇ ਸੀਨੀਅਰ ਅਫ਼ਸਰ ਸਮਾਗਮ ਵਿੱਚ ਹੋਏ ਸ਼ਾਮਲ, ਇਸਦੇ ਬਾਵਜੂਦ ਰਾਜਪਾਲ ਨੇ ਮੁੱਖ ਮੰਤਰੀ ਮਾਨ ਦੀ ਗੈਰਹਾਜ਼ਰੀ ‘ਤੇ ਜਤਾਇਆ ਇਤਰਾਜ਼: ਅਰੋੜਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਅਕਤੂਬਰ:
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਮਾਗਮਾਂ ਵਿੱਚ ਗੈਰਹਾਜ਼ਰ ਰਹਿਣ ‘ਤੇ ਕੀਤੀ ਗਈ ਟਿੱਪਣੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ ‘ਸਿਆਸੀ’ ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ ਦੌਰਾਨ ਮਿਲਣ ਅਤੇ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਾਇਨਾਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪੰਜ ਹੋਰ ਕੈਬਨਿਟ ਮੰਤਰੀਆਂ ਅਤੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਅੱਜ ਹਵਾਈ ਸੈਨਾ ਦਿਵਸ ਮਨਾਉਣ ਲਈ ਸਮਾਗਮਾਂ ਵਿੱਚ ਸ਼ਾਮਲ ਹੋਏ। ਇਸਦੇ ਬਾਵਜੂਦ, ਮਾਣਯੋਗ ਰਾਜਪਾਲ ਨੇ ਮੁੱਖ ਮੰਤਰੀ ਦੇ ਖਿਲਾਫ ਇਹ ਮੰਦਭਾਗੀ ਟਿੱਪਣੀ ਕੀਤੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੇ ‘ਸਿਆਸੀ ਬਿਆਨਾਂ’ ਤੋਂ ਗੁਰੇਜ਼ ਕਰਨ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…