‘ਆਪ’ ਵਿਧਾਇਕ ਨੇ ਡੀਸੀ ਨੂੰ ਸਰਕਾਰੀ ਸਕੂਲ ਦੀ ਉਸਾਰੀ ਸਬੰਧੀ ਖ਼ਾਮੀਆਂ ਵੱਲ ਧਿਆਨ ਦੇਣ ਲਈ ਕਿਹਾ

ਡੀਸੀ ਦੀ ਹਦਾਇਤ ’ਤੇ ਐੱਸਡੀਐਮ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਟੀਮ ਨੇ ਕੀਤਾ ਸਕੂਲ ਦਾ ਦੌਰਾ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਰਕਾਰੀ ਹਾਈ ਸਕੂਲ ਫੇਜ਼-5 ਦੀ ਪਹਿਲੀ ਮੰਜ਼ਲ ਦੇ ਚੱਲ ਰਹੇ ਉਸਾਰੀ ਕੰਮ ਵਿੱਚ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਅਤੇ ਖ਼ਾਮੀਆਂ ਸਾਹਮਣੇ ਆਈਆਂ ਹਨ। ਇਹ ਅਸੁਰੱਖਿਅਤ ਉਸਾਰੀ ਵਿਦਿਆਰਥੀਆਂ ਅਤੇ ਸਟਾਫ਼ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ‘ਆਪ’ ਵਿਧਾਇਕ ਨੇ ਡੀਸੀ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਹਿੰਦਿਆਂ ਇਸ ਮਾਮਲੇ ਵਿੱਚ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਸਾਰੀ ਅਧੀਨ ਇਮਾਰਤ ਵਿੱਚ ਗੰਭੀਰ ਖਾਮੀਆਂ ਹਨ, ਜਿਨ੍ਹਾਂ ਨਾਲ ਪੁਰਾਣੇ ਗਰਾਉਂਡ ਫਲੋਰ ਨੂੰ ਨੁਕਸਾਨ ਹੋ ਸਕਦਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੁਰੱਖਿਆ ਨੂੰ ਵੱਡਾ ਜੋਖਮ ਹੈ ਅਤੇ ਬਿਨਾਂ ਜ਼ਰੂਰੀ ਚੈਕਿੰਗ ਦੇ ਇਹ ਕੰਮ ਕਦੇ ਵੀ ਹਾਦਸੇ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਨਾ ਹੋਣ ਕਾਰਨ ਜੋਖਮ ਵੱਧ ਗਿਆ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਸੁਰੱਖਿਅਤ ਇਮਾਰਤ ਦੇ ਹਿੱਸੇ ਨੂੰ ਤੁਰੰਤ ਘੇਰਾਬੰਦੀ ਕਰਕੇ ਹਾਦਸਿਆਂ ਤੋਂ ਬਚਾਉਣ, ਉਸਾਰੀ ਅਧੀਨ ਅਤੇ ਪੁਰਾਣੀ ਇਮਾਰਤ ਦੀ ਸੁਰੱਖਿਆ ਜਾਂਚ ਕਰਨ, ਉਸਾਰੀ ਕੰਮ ਨਿਰਧਾਰਿਤ ਨਿਯਮਾਂ ਅਨੁਸਾਰ ਹੀ ਕੀਤੇ ਜਾਣ ਲਈ ਕਦਮ ਚੁੱਕਣ ਲਈ ਕਿਹਾ ਹੈ।
ਵਿਧਾਇਕ ਨੇ ਕਿਹਾ ਕਿ ਸਕੂਲਾਂ ਦੀ ਸੁਰੱਖਿਆ ਸਬੰਧੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਹਨਾਂ ਕਿਹਾ ਕਿ ਇਸ ਘਟਨਾ ਨੇ ਸਕੂਲਾਂ ਦੀਆਂ ਇਮਾਰਤਾਂ ਵਿੱਚ ਸੁਰੱਖਿਆ ਦੇ ਮਿਆਰ ਉਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਕੇ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਮਾਮਲਾ ਧਿਆਨ ਵਿੱਚ ਆਉਣ ’ਤੇ ਤੁਰੰਤ ਐੱਸਡੀਐੱਮ ਦਮਨਦੀਪ ਕੌਰ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਟੀਮ ਨੂੰ ਮੌਕੇ ਦਾ ਮੁਆਇਨਾ ਕਰਨ ਲਈ ਭੇਜਿਆ ਗਿਆ। ਇਸ ਟੀਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਵੀ ਮੌਜੂਦ ਸਨ।
ਐੱਸਡੀਐਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਸ ਉਸਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਅਹਿਮੀਅਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੌਕੇ ’ਤੇ ਹੀ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਢੁਕਵੀਂ ਕਰਵਾਈ ਕਰਨ ਅਤੇ ਇਮਾਰਤ ਦੀ ਉਸਾਰੀ ਵਿਚਲੀਆਂ ਖਾਮੀਆਂ ’ਤੇ ਤੁਰੰਤ ਧਿਆਨ ਦੇਣ ਲਈ ਕਿਹਾ ਗਿਆ।

Load More Related Articles
Load More By Nabaz-e-Punjab
Load More In General News

Check Also

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 13 ਕੈਡਿਟਾਂ ਦੀ ਐਨਡੀਏ ਤੇ ਹੋਰ ਰੱਖਿਆ ਅਕੈਡਮੀਆਂ ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 13 ਕੈਡਿਟਾਂ ਦੀ ਐਨਡੀਏ ਤੇ ਹੋਰ ਰੱਖਿਆ ਅਕੈਡਮੀਆਂ ਲਈ ਚੋਣ ਪੰਜਾਬ ਵਿੱ…