‘ਆਪ’ ਵਿਧਾਇਕ ਨੇ 42 ਪਰਿਵਾਰਾਂ ਨੂੰ 63 ਲੱਖ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਵੰਡੇ

ਮੁਹਾਲੀ ਜ਼ਿਲ੍ਹੇ ਵਿੱਚ ਕਰੀਬ 1500 ਹੋਰ ਕੱਚੇ ਮਕਾਨ ਪੱਕੇ ਕੀਤੇ ਜਾਣਗੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਪੰਜਾਬ ਦੀ ਆਪ ਸਰਕਾਰ ਵੱਲੋਂ ਚੋਣਾਂ ਵਿੱਚ ਆਮ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 42 ਲੋੜਵੰਦ ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਵੰਡਣ ਸਮੇਂ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ 1500 ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲੇ ਦਿਨ ਤੋਂ ਚੋਣ ਵਾਅਦੇ ਪੂਰੇ ਕਰਨ ਵਿੱਚ ਲੱਗੀ ਹੋਈ ਹੈ ਅਤੇ ਅੱਜ ਇੱਕ ਹੋਰ ਵਾਅਦਾ ਪੂਰਾ ਕਰਦਿਆ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਗਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ ਅਤੇ ਜਲਦੀ ਹੀ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਘਰ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰੀਬ 30 ਕੱਚੇ ਘਰ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਪੱਕੇ ਕਰਵਾਏ ਗਏ ਹਨ। ਵਿਧਾਇਕ ਉਨ੍ਹਾਂ ਪਰਿਵਾਰਾਂ, ਜਿਨ੍ਹਾਂ ਕੋਲ ਆਪਣੇ ਘਰ ਨਹੀਂ ਹਨ, ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵੀ ਭਰੋਸਾ ਦਿੱਤਾ।
‘ਆਪ’ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਵੱਡੀ ਗਿਣਤੀ ’ਚ ਈਵੀਐਸ ਘਰ ਬਣਾਏ ਜਾ ਰਹੇ ਹਨ। ਜਿਨ੍ਹਾਂ ’ਚੋਂ 5000 ਮਕਾਨ ਜ਼ਿਲ੍ਹਾ ਮੁਹਾਲੀ ਵਿੱਚ ਬਣਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਲਗਪਗ 1000 ਘਰ ਤਿਆਰ ਹੋ ਚੁੱਕੇ ਹਨ। ਇਸ ਮੌਕੇ ਐਸਡੀਐਮ ਸਰਬਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਲਾਭਪਾਤਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …