Share on Facebook Share on Twitter Share on Google+ Share on Pinterest Share on Linkedin ਆਪ ਵਿਧਾਇਕ ਕੰਵਰ ਸੰਧੂ ਨੇ ਖਿਜ਼ਰਾਬਾਦ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 3 ਜੁਲਾਈ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਵਿਖੇ ਹਲਕਾ ਵਿਧਾਇਕ ਤੇ ਆਪ ਆਗੂ ਕੰਵਰ ਸੰਧੂ ਵੱਲੋਂ ਸਥਾਨਕ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਦੱਸਦਿਆਂ ਵਿਧਾਇਕ ਤੋਂ ਮੰਗ ਕੀਤੀ ਕਿ ਪਿੰਡ ਬੜੌਦੀ ਵਿਖੇ ਲੱਗੇ ਟੋਲ ਪਲਾਜ਼ਾ ਤੋਂ ਇਲਾਕੇ ਦੇ ਲੋਕਾਂ ਨੂੰ ਰਾਹਤ ਦਿਵਾਈ ਜਾਵੇ ਅਤੇ ਇਲਾਕੇ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਨੂੰ ਪਹਿਲ ਦੇ ਆਧਾਰ ’ਤੇ ਬਣਾਇਆ ਜਾਵੇ ਅਤੇ ਬਿਜਲੀ, ਪਾਣੀ ਤੇ ਨਾਜਾਇਜ਼ ਮਾਈਨਿੰਗ ਦੀ ਸਮੱਸਿਆ ਨੂੰ ਹੱਲ ਕਰਵਾਇਆ ਜਾਵੇ। ਇਸ ਮੌਕੇ ਵਿਧਾਇਕ ਸੰਧੂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜਲਦ ਹੀ ਕਾਰਵਾਈ ਆਰੰਭਣਗੇ। ਇਸ ਮੌਕੇ ਮਾ. ਪਰਮਜੀਤ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਕਾਲਾ ਖਿਜ਼ਰਾਬਾਦ, ਕਿਸਾਨ ਆਗੂ ਮੇਵਾ ਸਿੰਘ ਖਿਜ਼ਰਾਬਾਦ, ਹਰਬੰਸ ਸਿੰਘ, ਸ਼ੇਰ ਮੁਹੰਮਦ, ਓਮਪਾਲ ਖਿਜ਼ਰਾਬਾਦ, ਮਨਿੰਦਰ ਸਿੰਘ ਮਨੀ, ਦਲਵਿੰਦਰ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਜੱਗੀ ਕਾਦੀਮਾਜਰਾ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ