
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ
ਆਪ ਸਰਕਾਰ ਨੇ ਡੇਢ ਸਾਲ ’ਚ 36 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਰੁਜ਼ਗਾਰ ਦਿੱਤਾ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਥਿਤ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਦਰਜਨਾਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 6 ਹਜ਼ਾਰ ਤੋਂ ਵੱਧ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਜਿਨ੍ਹਾਂ ’ਚੋਂ ਮੁਹਾਲੀ ਹਲਕੇ ਨਾਲ ਸਬੰਧਤ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਡੇਢ ਸਾਲ ਦੇ ਸਮੇਂ ਵਿੱਚ ਸੂਬੇ ਵਿੱਚ 36 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਭਰੋਸੇ ਅਤੇ ਉਮੀਦ ਨਾਲ ਆਪ ਦੇ ਹੱਕ ਵਿੱਚ ਇਤਿਹਾਸ ਫ਼ਤਵਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਆਪਣੇ ਵਾਅਦੇ ’ਤੇ ਖਰਾ ਉੱਤਰੇਗੀ ਅਤੇ ਪੜਾਅਵਾਰ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ।
ਉਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਹਰੇਕ ਮੁਲਾਜ਼ਮ ਦੀ ਬਿਹਤਰੀ, ਪੂਰੀ ਤਨਖ਼ਾਹ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਸਰਕਾਰ ਆਪਣਾ ਕੰਮ ਸੇਵਾ ਭਾਵਨਾ ਨਾਲ ਕਰ ਰਹੀ ਹੈ।
ਇਸ ਮੌਕੇ ਸੀਡੀਪੀਓ ਗੁਰਸਿਮਰਨ ਕੌਰ, ਕੁਲਦੀਪ ਸਿੰਘ ਸਮਾਣਾ, ਆਰਪੀ ਸ਼ਰਮਾ, ਅਵਤਾਰ ਸਿੰਘ ਮੌਲੀ, ਰਾਜੀਵ ਵਿਸ਼ਿਸ਼ਟ, ਸੁਖਦੇਵ ਸਿੰਘ ਪਟਵਾਰੀ, ਜਸਪਾਲ ਸਿੰਘ ਮਟੋਰ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਸਵੀਰ ਕੌਰ ਅੱਤਲੀ ਅਤੇ ਅਕਬਿੰਦਰ ਸਿੰਘ ਗੋਸਲ ਮੌਜੂਦ ਸਨ।