‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-74 ਤੇ ਸੈਕਟਰ-90 ਨੂੰ ਵੰਡਦੀ ਸੜਕ ਦਾ ਉਦਘਾਟਨ

ਮੁਹਾਲੀ ਤੋਂ ਲਾਂਡਰਾਂ ਜੰਕਸ਼ਨ ਨੂੰ ਜੋੜਦੀ ਸੜਕ ਦਾ ਬਾਕੀ ਹਿੱਸਾ ਜਲਦੀ ਬਣਾਉਣ ਦਾ ਭਰੋਸਾ

ਭਗਵੰਤ ਮਾਨ ਸਰਕਾਰ ਮੁਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 30 ਨਵੰਬਰ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-74 ਅਤੇ ਸੈਕਟਰ-90 ਨੂੰ ਵੰਡਦੀ ਸੜਕ ਦਾ ਉਦਘਾਟਨ ਕਰਕੇ ਆਵਾਜਾਈ ਲਈ ਆਮ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਹ ਸੜਕ ਬਣਨ ਨਾਲ ਸ਼ਹਿਰ ਵਾਸੀਆਂ ਦੀ ਪਿਛਲੇ 17 ਸਾਲਾਂ ਦੀ ਲੰਮੀ ਉਮੀਦ ਅੱਜ ਖ਼ਤਮ ਹੋ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸੜਕ ’ਤੇ ਆਵਾਜਾਈ ਸ਼ੁਰੂ ਹੋਣ ਨਾਲ ਮੁਹਾਲੀ ਅਤੇ ਆਸ-ਪਾਸ ਖੇਤਰ ਦੇ ਵਸਨੀਕਾਂ ਦੀ ਚਿਰਕੌਣੀ ਮੰਗ ਪੂਰੀ ਹੋ ਗਈ ਹੈ। ਇਸ ਨਾਲ ਸ਼ਹਿਰ ਵਾਸੀਆਂ ਨੂੰ ਟਰੈਫ਼ਿਕ ਦੀ ਸਮੱਸਿਆ ਤੋਂ ਕਾਫ਼ੀ ਰਾਹਤ ਮਿਲੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸੜਕ ਨੂੰ ਲਾਂਡਰਾਂ ਜੰਕਸ਼ਨ ਨਾਲ ਜੋੜਨ ਵਾਲਾ ਹਿੱਸਾ ਵੀ ਜਲਦ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਪੱਖੋਂ ਮੁਹਾਲੀ ਨੂੰ ਵਿਸ਼ਵ ਦੇ ਚੋਣਵੇਂ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਹਰ ਕਦਮ ਚੁੱਕ ਰਹੀ ਹੈ। ਦੇਸ਼ ਜਾਂ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਦੀ ਇਸ ਪਹਿਲੀ ਪਸੰਦ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਸਮਾਜ ਸੇਵੀ ਡਾ. ਐਸਐਸ ਭੰਵਰਾ, ਪਰਮਜੀਤ ਸਿੰਘ, ਸਟੇਟ ਐਵਾਰਡੀ ਫੂਲਰਾਜ ਸਿੰਘ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਸ੍ਰੀਮਤੀ ਗੁਰਮੀਤ ਕੌਰ, ਹਰਮੇਸ਼ ਸਿੰਘ ਕੁੰਭੜਾ, ਰਣਦੀਪ ਸਿੰਘ ਬੈਦਵਾਨ, ਜਸਪਾਲ ਸਿੰਘ, ਡਾ. ਕੁਲਦੀਪ ਸਿੰਘ, ਆਰਪੀ ਸ਼ਰਮਾ, ਆਰਐਸ ਢਿੱਲੋਂ, ਧੀਰਜ ਕੁਮਾਰ ਗੌਰੀ, ਕੁਲਦੀਪ ਸਿੰਘ ਧੀਮਾਨ, ਅਕਬਿੰਦਰ ਸਿੰਘ ਗੋਸਲ, ਅਮਨਦੀਪ ਸਿੰਘ ਸੋਨਾ, ਤਰਲੋਚਨ ਸਿੰਘ ਮਟੌਰ, ਸੁਖਚੈਨ ਸਿੰਘ, ਅਰੁਣ ਗੋਇਲ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਗੁਰਮੀਤ ਸਿੰਘ ਬਾਕਰਪੁਰ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…