ਆਪ ਵਿਧਾਇਕ ਕੁਲਵੰਤ ਸਿੰਘ ਨੇ ਲੋੜਵੰਦ ਪਰਿਵਾਰਾਂ ਨਾਲ ਕੀਤਾ ਚੋਣ ਵਾਅਦਾ ਨਿਭਾਇਆ

ਮ੍ਰਿਤਕ ਸਵਰਨ ਸਿੰਘ ਅਤੇ ਦਾਰਾ ਸਿੰਘ ਦੇ ਵਾਰਸਾਂ ਨੂੰ ਮੁਹੱਈਆ ਕੀਤੀ ਸਿਰ ’ਤੇ ਛੱਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਪ ਵਿਧਾਇਕ ਕੁਲਵੰਤ ਸਿੰਘ ਨੇ ਆਪਣਾ ਇਕ ਚੋਣ ਵਾਅਦਾ ਨਿਭਾਉਂਦਿਆਂ ਨਜ਼ਦੀਕੀ ਪਿੰਡ ਲਖਨੌਰ ਵਿੱਚ ਦੋ ਪਰਿਵਾਰਾਂ ਨੂੰ ਸਿਰ ’ਤੇ ਛੱਤ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਲੋੜਵੰਦ ਪਰਿਵਾਰਾਂ ਨੇ ਆਪਣੇ ਕੱਚੇ ਮਕਾਨਾਂ ਦੀਆਂ ਛੱਤਾਂ ਬਦਲਣ ਲਈ ਆਰਥਿਕ ਮਦਦ ਦੀ ਗੁਹਾਰ ਲਗਾਈ ਸੀ। ਇਸ ਸਬੰਧੀ ਕੁਲਵੰਤ ਸਿੰਘ ਨੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਪਿੰਡ ਲਖਨੌਰ ਵਿੱਚ ਇਨ੍ਹਾਂ ਦੋਵੇਂ ਪਰਿਵਾਰਾਂ ਦੇ ਮਕਾਨਾਂ ’ਤੇ ਲੈਂਟਰ ਪਾਇਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਭਰਾ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ ਅਤੇ ਸਮਾਜ ਸੇਵੀ ਬਲਰਾਜ ਸਿੰਘ ਗਿੱਲ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਮੁਹਾਲੀ ਹਲਕੇ ਦੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਪ ਵਿਧਾਇਕ ਨੇ ਲਖਨੌਰ ਵਿੱਚ ਦੋ ਪਰਿਵਾਰਾਂ ਨੂੰ ਛੱਤ ਪ੍ਰਦਾਨ ਕਰਕੇ ਚੋਣ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਮੁਹਾਲੀ ਸ਼ਹਿਰ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਯੋਜਨਾਵਾਂ ਨੂੰ ਛੇਤੀ ਹੀ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਤੇ ਸੁਰਿੰਦਰ ਸਿੰਘ ਰੋਡਾ, ਆਪ ਆਗੂ ਅਕਬਿੰਦਰ ਸਿੰਘ ਗੋਸਲ, ਅਮਰਿੰਦਰ ਸਿੰਘ ਬਿੱਲਾ, ਤਰਲੋਚਨ ਸਿੰਘ ਮਟੌਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਬਲਬੀਰ ਸਿੰਘ ਸੋਹਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …