‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਨੌਜਵਾਨ ਪੀੜੀ ਨੇ ਖੇਡ ਮੈਦਾਨ ਵੱਲ ਰੁੱਖ ਕੀਤਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ:
ਬਾਬਾ ਜਾਨਕੀ ਦਾਸ ਜੀ ਅਪਾਰ ਬਖ਼ਸ਼ਿਸ਼ ਦੇ ਨਾਲ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬੱਲੋਮਾਜਰਾ ਵਿਖੇ ਕਬੱਡੀ ਕੱਪ 5 ਅਤੇ 6 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਮੁਹਾਲੀ ਵਿਖੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕੀਤਾ ਅਤੇ ਕਬੱਡੀ ਕੱਪ ਕਰਵਾ ਰਹੇ ਪ੍ਰਬੰਧਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਹੋ ਕੇ ਉਨ੍ਹਾਂ ਨੇ ਖੇਡ ਮੈਦਾਨ ਦਾ ਰੁਖ ਕਰ ਲਿਆ ਹੈ ਅਤੇ ਜਗ੍ਹਾ ਜਗ੍ਹਾ ਵੱਡੀ ਪੱਧਰ ’ਤੇ ਪੰਜਾਬ ਖੇਡ ਮੇਲਿਆਂ ਦਾ ਆਯੋਜਨ ਹੋ ਰਿਹਾ ਰਿਹਾ ਹੈ।
ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਦੌਰਾਨ ਗੁਰਜਿੰਦਰ ਸਿੰਘ ਸੋਨਾ ਸਰਪੰਚ ਪਿੰਡ ਬੱਲੋਮਾਜਰਾ ਅਤੇ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ 5 ਅਤੇ 6 ਮਾਰਚ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਬੱਡੀ ਕੱਪ ਦੌਰਾਨ ਪਹਿਲਾ ਇਨਾਮ 2.5 ਲੱਖ ਰੁਪਏ ਅਤੇ ਦੂਜਾ ਇਨਾਮ 2 ਲੱਖ ਰੁਪਏ ਦਿੱਤਾ ਜਾਵੇਗਾ, ਜਦਕਿ ਬੈੱਸਟ ਰੇਡਰ ਅਤੇ ਬੈੱਸਟ ਜਾਫੀ ਨੂੰ ਹੈਰਲੇ ਡੈਵਿਡਿਸ਼ਨ ਕੰਪਨੀ ਦੇ ਮੋਟਰ ਸਾਈਕਲ ਇਨਾਮ ਵਜੋਂ ਦਿੱਤੇ ਜਾਣਗੇ। ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਕਬੱਡੀ ਕੱਪ ਦੌਰਾਨ ਪਹਿਲੇ ਦਿਨ 5 ਮਾਰਚ ਨੂੰ ਸ਼ਾਮ 6 ਵਜੇ ਪ੍ਰਸਿੱਧ ਗਾਇਕ ਕਲਾਕਾਰ ਗੁਰਲੇਜ ਅਖ਼ਤਰ ਦਾ ਖੁੱਲ੍ਹਾ ਅਖਾੜਾ ਲੱਗੇਗਾ ਜਦੋਂਕਿ ਦੂਜੇ ਦਿਨ 6 ਮਾਰਚ ਨੂੰ ਸ਼ਾਮ 6 ਵਜੇ ਤੋਂ ਖੁੱਲ੍ਹਾ ਅਖਾੜੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਹਾਜ਼ਰ ਖਿਡਾਰੀਆਂ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਖੇਡ ਪ੍ਰੇਮੀਆਂ ਦਾ ਮਨੋਰੰਜ਼ਨ ਕਰਨਗੇ। ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਪੁਆਧ ਫੈਡਰੇਸ਼ਨ ਦੇ ਆਲ ਓਪਨ ਦੇ ਮੈਚ ਹੋਣਗੇ। ਆਲ ਓਪਨ (4 ਖਿਡਾਰੀ ਬਾਹਰਲੇ) ਦੇ ਮੈਚ ਹੋਣਗੇ, ਜਦਕਿ ਮੇਜਰ ਲੀਗ ਦੀਆਂ 8 ਅਕੈਡਮੀਆਂ ਦੇ ਮੈਚ ਕਰਵਾਏ ਜਾਣਗੇ।
ਇਸ ਮੌਕੇ ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਅਮਰਿੰਦਰ ਸਿੰਘ, ਸੁਰਜੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਅਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਨਾ ਮਾਵੀ, ਡਾ. ਅਵਤਾਰ ਸਿੰਘ, ਰਾਣਾ ਸਿੰਘ, ਸੁਰਜਨ ਸਿੰਘ ਪੰਚ, ਭਾਗ ਸਿੰਘ, ਹਰਿੰਦਰ ਸਿੰਘ ਪੰਚ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ…