‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਕਲੋਨੀ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਮਜ਼ਬੂਤ ਕੀਤਾ ਜਾ ਰਿਹੈ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਕਲੋਨੀ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਬਣੀ ਇਸ ਧਾਰਨਾ ਨੂੰ ਤੋੜਿਆ ਜਾ ਰਿਹਾ ਹੈ, ਕਿ ਸਿਆਸੀ ਆਗੂਆਂ ਵੱਲੋਂ ਲੋਕਾਂ ਦੀ ਕਚਹਿਰੀ ਵਿੱਚ ਵੱਡੇ-ਵੱਡੇ ਐਲਾਨ, ਦਾਅਵੇ ਅਤੇ ਵਾਅਦੇ ਤਾਂ ਜ਼ਰੂਰ ਕੀਤੇ ਜਾਂਦੇ ਹਨ, ਪ੍ਰੰਤੂ ਬਾਅਦ ਵਿੱਚ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ ਜਦੋਂਕਿ ਆਪ ਸਰਕਾਰ ਲੋਕਾਂ ਦੀ ਹਰ ਮੰਗ ਅਤੇ ਲੋੜ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪਿੰਡਾਂ ਵਿੱਚ ਲੜਾਈ-ਝਗੜੇ ਹੁੰਦੇ ਸਨ ਪਰ ਹੁਣ ਇਹ ਸਾਰਾ ਕੁੱਝ ਖ਼ਤਮ ਹੋ ਰਿਹਾ ਹੈ। ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਵਧੇਰੇ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕ ਇੱਕ ਦੂਜੇ ਨਾਲ ਸਲਾਹ-ਮਸ਼ਵਰਾ ਕਰਕੇ ਸਾਂਝੇ ਪ੍ਰੋਗਰਾਮ ਉਲੀਕ ਰਹੇ ਹਨ। ਉਨ੍ਹਾਂ ਕਿਹਾ ਕਿ ਸਨੇਟਾ ਕਲੋਨੀ ਦੀਆਂ ਗਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦੀਆਂ ਸੜਕਾਂ ਦਾ ਐਸਟੀਮੇਟ ਤਿਆਰ ਕਰਕੇ ਜਲਦੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਕਲੋਨੀ ਵਿੱਚ ਪਾਣੀ ਦੀ ਨਿਕਾਸੀ ਦਾ ਵੀ ਪੱਕਾ ਹੱਲ ਕੀਤਾ ਜਾਵੇਗਾ। ‘ਆਪ’ ਵਿਧਾਇਕ ਨੇ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ, ਡਾ. ਕੁਲਦੀਪ ਸਿੰਘ, ਅਮਨਦੀਪ ਸਿੰਘ ਸੋਨਾ, ਨਿਰਮੈਲ ਸਿੰਘ ਸਨੇਟਾ, ਰੂਪ ਚੰਦ ਸਨੇਟਾ, ਰਮੇਸ਼ਵਰ ਸਨੇਟਾ, ਬਬਲਾ ਸਨੇਟਾ, ਕਾਕਾ ਸਨੇਟਾ, ਜਗਤਾਰ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ, ਸੰਜੀਵ ਕੁਮਾਰ ਸਨੇਟਾ, ਭਗਤ ਰਾਮ ਸਨੇਟਾ, ਬਲਜੀਤ ਸਿੰਘ ਹੈਪੀ, ਨਿਰਵੈਰ ਸਿੰਘ, ਅਵਤਾਰ ਸਿੰਘ ਮੌਲੀ, ਭੁਪਿੰਦਰ ਸਿੰਘ ਅਤੇ ਗੁਰਜੰਟ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…