‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਗਮਾਡਾ ਅਧਿਕਾਰੀਆਂ ਨਾਲ ਕੀਤੀ ਵਿਕਾਸ ਕਾਰਜਾਂ ਦੀ ਸਮੀਖਿਆ

ਵਿਕਾਸ ਕੰਮਾਂ ’ਚ ਤੇਜ਼ੀ ਲਿਆਉਣ, ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦੇ ਚੌਰਾਹੇ ’ਤੇ ਰੋਟ੍ਰੀਜ਼ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ:
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਸੈਕਟਰ-82 ਤੋਂ ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦੇ ਚੌਰਾਹੇ ’ਤੇ ਰੋਟ੍ਰੀਜ਼ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹਾਲੀ ਨੂੰ ਹੋਰ ਸੁੰਦਰ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਤਿੰਨ ਮੁੱਖ ਸੜਕਾਂ (ਫੇਜ਼-7 ਤੋਂ ਫੇਜ਼-11 ਸੜਕ, ਕੁੰਭੜਾ ਚੌਂਕ ਤੋਂ ਬਾਵਾ ਵਾਈਟ ਹਾਊਸ ਅਤੇ ਮੁਹਾਲੀ ਪਿੰਡ ਤੋਂ ਐੱਸਐੱਸਪੀ ਦੀ ਰਿਹਾਇਸ਼ ਤੱਕ ਸੜਕ) ਨੂੰ ਚੌੜਾ ਕਰਨ/ਡੂਅਲ ਵੇਅ ਕੈਰਿਜ ਕਰਨ ਤੋਂ ਇਲਾਵਾ ਪ੍ਰਮੁੱਖ ਚੌਂਕਾਂ ’ਤੇ ਰੋਟਰੀਜ਼ ਬਣਾਉਣ ਅਤੇ ਸੀਪੀ-67 ਮਾਲ ਤੋਂ ਆਈਸ਼ਰ ਚੌਂਕ ਤੱਕ ਸੁੰਦਰ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਸਮੀਖਿਆ ਮੀਟਿੰਗ ਦੌਰਾਨ ਉਕਤ ਕੰਮਾਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਵਿਧਾਇਕ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਗਮਾਡਾ ਦੇ ਮੁੱਖ ਪ੍ਰਸ਼ਾਸਕ ਮੋਨੀਸ਼ ਕੁਮਾਰ ਨੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਆਰ 7 ਸੜਕ ਨੂੰ ਸੁੰਦਰ ਬਣਾਉਣ ਲਈ ਆਰਕੀਟੈਕਟ ਨਾਲ ਮਸ਼ਵਰਾ ਕਰਕੇ ਪੂਰਾ ਲੇਅ ਆਊਟ ਪਲਾਨ 15 ਫਰਵਰੀ ਤੱਕ ਤਿਆਰ ਕੀਤਾ ਜਾਵੇ। ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਪ੍ਰਸ਼ਾਸਕ ਨਾਲ ਸ਼ਹਿਰ ਦੇ ਹੋਰ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਸਬੰਧਤ ਮਸਲਿਆਂ ਦਾ ਹੱਲ ਅਤੇ ਨਿਪਟਾਰਾ ਜਲਦੀ ਕੀਤਾ ਜਾਵੇ। ਇਸ ਮੀਟਿੰਗ ਚੀਫ਼ ਇੰਜੀਨੀਅਰ ਅਨੁਜ ਸਹਿਗਲ ਸਮੇਤ ਵੱਖ-ਵੱਖ ਬ੍ਰਾਂਚਾਂ ਦੇ ਮੁਖੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…