‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਦਾ ਬੀੜਾ ਚੁੱਕਿਆ

ਸਟਾਰਮ ਵਾਟਰ ਪਾਈਪ-ਲਾਈਨਾਂ ਦੀ ਸਫ਼ਾਈ ਲਈ 3.40 ਕਰੋੜ ਰੁਪਏ ਖ਼ਰਚੇ ਜਾਣਗੇ: ਕੁਲਵੰਤ ਸਿੰਘ

ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਭੜਾ ਚੌਂਕ ਦੀ ਪਾਈਪਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ

ਨਬਜ਼-ਏ-ਪੰਜਾਬ, ਮੁਹਾਲੀ, 24 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਦਾ ਬੀੜਾ ਚੁੱਕਿਆ ਹੈ। ਇੱਥੋਂ ਦੇ ਫੇਜ਼-5 ਅਤੇ ਫੇਜ਼-11 ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਉਚਿੱਤ ਪ੍ਰਬੰਧ ਨਾ ਹੋਣ ਕਾਰਨ ਮੁਹਾਲੀ ਵਾਸੀਆਂ ਨੂੰ ਹਰੇਕ ਸਾਲ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਉਨ੍ਹਾਂ ਨੇ ਆਪਣੀ ਨਿਗਰਾਨੀ ਹੇਠ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੁੰਭੜਾ ਚੌਂਕ ਦੀ ਪਾਈਪਲਾਈਨ ਦੀ ਡੀ-ਸਿਲਟਿੰਗ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਸਟਾਰਮ ਵਾਟਰ ਪਾਈਪ-ਲਾਈਨਾਂ ਦੀ ਸਫ਼ਾਈ ਲਈ 3.40 ਕਰੋੜ ਰੁਪਏ ਖ਼ਰਚੇ ਜਾਣਗੇ।
ਵਿਧਾਇਕ ਕੁਲਵੰਤ ਸਿੰਘ ਨੇ ਨਿਗਮ ਅਧਿਕਾਰੀਆਂ ਨੂੰ ਫੇਜ਼-1, ਫੇਜ਼-4, ਫੇਜ਼-5, ਫੇਜ਼-6, ਫੇਜ਼-7, ਸੈਕਟਰ-70, ਸੈਕਟਰ-71 ਅਤੇ ਫੇਜ਼-11 ਵਿੱਚ ਸਟਾਰਮ ਵਾਟਰ ਲਾਈਨਾਂ ਦੀ ਸਫ਼ਾਈ/ਡੀ-ਸਿਲਟਿੰਗ ਦਾ ਤਖ਼ਮੀਨਾ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਸਟਾਰਮ ਵਾਟਰ ਪਾਈਪਲਾਈਨ ਦੀ ਸਫ਼ਾਈ/ਡੀ-ਸਿਲਟਿੰਗ ਦਾ ਕੰਮ ਆਧੁਨਿਕ ਮਸ਼ੀਨਾਂ ਨਾਲ ਸ਼ੁਰੂ ਕਰਵਾਇਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਕਤ ਸਟਾਰਮ ਵਾਟਰ ਪਾਈਪਲਾਈਨ ਦੀ ਸਫ਼ਾਈ ਹਫ਼ਤੇ ਵਿੱਚ ਕਰਵਾ ਕੇ ਇਸ ਦੀ ਪ੍ਰਦਰਸ਼ਨੀ ਲੋਕਾਂ ਦੀ ਹਾਜ਼ਰੀ ਵਿੱਚ ਕੀਤੀ ਜਾਵੇ ਤਾਂ ਜੋ ਜਨਤਕ ਰਾਏ ਮੁਤਾਬਕ ਕੰਮਾਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਟਾਰਮ ਵਾਟਰ ਪਾਈਪ-ਲਾਈਨਾਂ ਦੀ ਸਫ਼ਾਈ ਹੋਣ ਨਾਲ ਬਰਸਾਤੀ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਹੀਂ ਆਵੇਗੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ 3 ਸਾਲਾਂ ਤੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਪਾਰਕਾਂ ਅਤੇ ਸ਼ਹਿਰ ਵਿੱਚ ਸਫ਼ਾਈ ਦੀ ਹਾਲਤ ਮਾੜੀ ਹੋ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਸੜਕਾਂ ਤੋਂ ਲੰਘਣਾ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਦੇ ਨਾਲ-ਨਾਲ ਮੁਹਾਲੀ ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਨਿਗਰਾਨ ਇੰਜੀਨੀਅਰ ਨਰੇਸ਼ ਬੱਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …