‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਜਿੱਤ ਦੀ ਖ਼ੁਸ਼ੀ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ

ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰ ਤੇ ਸੰਗਤ ਵਾਹਿਗੁਰੂ ਦੇ ਚਰਨਾਂ ’ਚ ਹੋਈ ਨਤਮਸਤਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਮੁਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਚੁਣੇ ਗਏ ਵਿਧਾਇਕ ਕੁਲਵੰਤ ਸਿੰਘ ਦੀ ਜਿੱਤ ਦੀ ਖ਼ੁਸ਼ੀ ਵਿੱਚ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਾਬਕਾ ਕੌਂਸਲਰ ਕਮਲਜੀਤ ਕੌਰ ਅਤੇ ਸੁਰਿੰਦਰ ਸਿੰਘ ਰੋਡਾ ਵੱਲੋਂ ਸਾਂਝੇ ਤੌਰ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਾਹਿਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਅਤੇ ਸਮੂਹ ਸਿੰਘ ਸ਼ਹੀਦਾਂ ਦਾ ਸ਼ੁਕਰਾਨਾ ਕਰਦੇ ਹੋਏ ਪਿੰਡ ਸੋਹਾਣਾ ਦੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੇ ਆਪ ਦੇ ਹੱਕ ਵਿੱਚ ਮੁਕੰਮਲ ਫਤਵਾ ਦਿੱਤਾ ਹੈ ਅਤੇ ਹੁਣ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਦੀਆਂ ਉਮੀਦਾਂ ਤੇ ਖਰੇ ਉੱਤਰੀਏ। ਕੁਲਵੰਤ ਸਿੰਘ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਮੁਹਾਲੀ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ। ਹਲਕੇ ਭਰ ਵਿੱਚ ਸਿਹਤ ਸਹੂਲਤਾਂ ਨੂੰ ਲੀਹ ਤੇ ਲੈ ਕੇ ਆਂਦਾ ਜਾਵੇਗਾ ਅਤੇ ਹਲਕੇ ਭਰ ਦੇ ਅਤੇ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸੁਰਿੰਦਰ ਸਿੰਘ ਰੋਡਾ ਸੋਹਣਾ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਹ ਪ੍ਰਮਾਤਮਾ ਦੇ ਰੰਗ ਵਿੱਚ ਰੰਗੇ ਹੋਏ ਵਿਅਕਤੀ ਹਨ ਅਤੇ ਪ੍ਰਮਾਤਮਾ ਦਾ ਹਮੇਸ਼ਾਂ ਸ਼ੁਕਰਗੁਜ਼ਾਰ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਮਾਣ ਬਖ਼ਸ਼ਿਆ ਹੈ। ਇਸ ਮੌਕੇ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਅਤੇ ਬੀਬੀ ਕਮਲਜੀਤ ਕੌਰ ਵੱਲੋਂ ਸਾਂਝੇ ਤੌਰ ’ਤੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਬੀਬੀ ਕੰਵਲਜੀਤ ਕੌਰ, ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਗੁਰਮੁੱਖ ਸਿੰਘ ਸੋਹਲ, ਰਾਜਿੰਦਰ ਕੌਰ ਕੁੰਭੜਾ, ਜਸਵੀਰ ਕੌਰ ਅੱਤਲੀ, ਊਧਮ ਸਿੰਘ ਸੋਹਾਣਾ, ਸੰਤ ਸਿੰਘ ਚੌਧਰੀ, ਪਿਆਰਾ ਸਿੰਘ ਤੂਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…