
‘ਆਪ’ ਨੇ ਮੁਹਾਲੀ ਵਿੱਚ ਖੋਲ੍ਹਿਆ ਨਵਾਂ ਦਫ਼ਤਰ, ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਉਦਘਾਟਨ
ਪੰਜਾਬ ਵਿੱਚ ਇੱਕ ਨਵੇਂ ਕ੍ਰਾਂਤੀਕਾਰੀ ਯੁੱਗ ਦੀ ਸ਼ੁਰੂਆਤ ਹੋਈ: ਕੁਲਵੰਤ ਸਿੰਘ
ਮੁਹਾਲੀ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਆਮ ਆਦਮੀ ਪਾਰਟੀ (ਆਪ) ਨੇ ਇੱਥੋਂ ਦੇ ਫੇਜ਼-11 ਵਿੱਚ ਨਵਾਂ ਦਫ਼ਤਰ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਅੱਜ ਵਿਧਾਇਕ ਕੁਲਵੰਤ ਸਿੰਘ ਅਤੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੀਤਾ। ਉਪਰੰਤ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ਪੰਜਾਬ ਵਿੱਚ ਆਪ ਦੇ ਹੱਕ ਵਿੱਚ ਇਤਿਹਾਸਕ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਨੂੰ ਸਤਾ ਤੋਂ ਲਾਂਭੇ ਕੀਤਾ ਹੈ। ਉਨ੍ਹਾਂ ਨਾਲ ਪੰਜਾਬ ਵਿੱਚ ਇੱਕ ਨਵੇਂ ਕ੍ਰਾਂਤੀਕਾਰੀ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜ ਸਾਲ ਸਿਹਤ, ਸਿੱਖਿਆ ਅਤੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਬੱਬੀ ਬਾਦਲ ਨੇ ਵਿਧਾਇਕ ਕੁਲਵੰਤ ਸਿੰਘ ਦਾ ਸਵਾਗਤ ਕੀਤਾ। ਉਨ੍ਹਾਂ ਆਪ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂ ਸਮੇਂ ਸਮੇਂ ਸਿਰ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਕਿਹਾ ਕਿ ਵਿਧਵਾ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਅਤੇ ਲੋਕ ਭਲਾਈ ਸਕੀਮਾਂ ਦਾ ਲੋਕਾਂ ਤੱਕ ਲਾਭ ਪੁੱਜਣਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਰਜਿੰਦਰ ਸ਼ਰਮਾ, ਤਰਲੋਚਨ ਸਿੰਘ ਮਟੌਰ, ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਭੜਾ, ਭਲਿੰਦਰ ਸਿੰਘ, ਕਰਨੈਲ ਸਿੰਘ, ਗੱਜਣ ਸਿੰਘ, ਬਲਵਿੰਦਰ ਸਿੰਘ ਬਿੰਦਰ, ਇੰਦਰਜੀਤ ਕੌਰ, ਅੰਜਲੀ ਸਿੰਘ, ਹਰਵਿੰਦਰ ਕੌਰ ਸੋਨੀਆ, ਸਵਰਨ ਲਤਾ, ਕਰਤਾਰ ਸਿੰਘ, ਰਘਬੀਰ ਸਿੰਘ, ਤਰਨਪ੍ਰੀਤ ਪੱਪੂ, ਹਰਪਾਲ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵਿੰਦਰ ਸਿੰਘ, ਅਕਵਿੰਦਰ ਸਿੰਘ ਗੋਸਲ, ਆਰਐਸ ਢਿੱਲੋਂ, ਰਘਬੀਰ ਸਿੰਘ, ਰਣਜੀਤ ਸਿੰਘ, ਰਮਣੀਕ ਸਿੰਘ, ਲਖਵੀਰ ਸਿੰਘ, ਸੁਖਬੀਰ ਸਿੰਘ ਭਾਟੀਆ, ਸੁਰਿੰਦਰ ਸਿੰਘ ਕੰਡਾਲਾ ਅਤੇ ਇਕਬਾਲ ਸਿੰਘ ਹਾਜ਼ਰ ਸਨ।