ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਿਫਰ ਕਾਲ ਵਿੱਚ ਆਪ ਨੇ ਚੁੱਕਿਆ ਆਲੂਆਂ ਦਾ ਮੁੱਦਾ

ਵਾਟਰ ਵਰਕਸ, ਬਿਜਲੀ ਕੁਨੈਕਸ਼ਨ ਅਤੇ ਅਵਾਰਾ ਪਸ਼ੂਆਂ ਸਮੇਤ ਹੋਰ ਕਈ ਅਹਿਮ ਮੁੱਦੇ ਵੀ ਚੁੱਕੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਮਾਰਚ:
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖੀਰਲੇ ਦਿਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਿਫਰ ਕਾਲ ਦੌਰਾਨ ਸੜਕਾਂ ਤੇ ਰੁਲ ਰਹੇ ਆਲੂ ਉਤਪਾਦਕਾਂ ਸਮੇਤ ਕਈ ਅਹਿਮ ਮੁੱਦੇ ਉਠਾਏ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਆਲੂ ਉਤਪਾਦਕ ਬੇਹੱਦ ਨਾਜੁਕ ਦੌਰ ਵਿਚੋਂ ਗੁਜਰ ਰਹੇ ਹਨ ਕਿਉਂਕਿ ਆਲੂਆਂ ਦਾ ਭਾਅ ਪ੍ਰਤੀ ਕਿੱਲੋ 2 ਰੁਪਏ ਤੱਕ ਗਿਰ ਗਿਆ ਹੈ। ਆਲੂ ਉਤਪਾਦਕਾਂ ਨੂੰ ਬਚਾਉਣ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਫਰੇਟ (ਟਰਾਂਸਪੋਰਟ) ਸਬਸਿਡੀ ਦੀ ਮੰਗ ਕੀਤੀ ਤਾਂਕਿ ਦੂਸਰੇ ਸੂਬਿਆਂ ਵਿਚ ਆਲੂ ਭੇਜੇ ਜਾ ਸਕਣ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪਾਵਰਕਾਮ ਵੱਲੋਂ ਪਿੰਡਾਂ ਦੇ ਵਾਟਰ ਵਰਕਸਾਂ ਦੇ ਪੰਚਾਇਤਾਂ ਵੱਲੋਂ ਬਿੱਲ ਨਾ ਭਰੇ ਜਾਣ ਕਾਰਨ ਕੁਨੈਕਸ਼ਨ ਕੱਟੇ ਜਾਣ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਦ ਤੱਕ ਕੋਈ ਠੋਸ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਪੀਣ ਯੋਗ ਪਾਣੀ ਦੀ ਸਪਲਾਈ ਜਾਰੀ ਰੱਖਣ ਲਈ ਕੱਟੇ ਗਏ ਕੁਨੈਕਸ਼ਨ ਤੁਰੰਤ ਬਹਾਲ ਕੀਤੇ ਜਾਣ।
ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਅਵਾਰਾ ਪਸ਼ੂਆਂ ਅਤੇ ਖਸਤਾ ਹਾਲ ਰੋਡ ਟ੍ਰੈਫਿਕ ਵਿਵਸਥਾ ਕਾਰਨ ਵਾਪਰਦੇ ਸੜਕ ਹਾਦਸਿਆਂ ਦਾ ਮੁੱਦਾ ਉਠਾਇਆ। ਉਨ੍ਹਾਂ ਪਿਛਲੀ ਦਿਨੀ ਤਲਵੰਡੀ ਸਾਬੋ ਦੇ ਇਕ ਪਰਿਵਾਰ ਦੇ ਸਾਰੇ ਕਮਾਉ ਮੈਂਬਰਾ ਦੇ ਸੜਕ ਹਾਦਸੇ ਵਿਚ ਮਾਰੇ ਜਾਣ ਦਾ ਹਵਾਲਾ ਦਿੰਦੇ ਹੋਏ ਸੜਕ ਹਾਦਸਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਮਾਲੀ ਮਦਦ ਦੀ ਮੰਗ ਕੀਤੀ। ਉਨ੍ਹਾਂ ਤਲਵੰਡੀ ਸਾਬੋ ਹਲਕੇ ਵਿਚ ਖਸਤਾ ਸਿਹਤ ਸੇਵਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਉਸ ਇਲਾਕੇ ਵਿਚ ਬਿਹਤਰੀਨ ਸਰਕਾਰੀ ਹਸਪਤਾਲ ਹੋਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਉਤੇ ਪੀੜਿਤਾਂ ਨੂੰ ਤੁਰੰਤ ਇਲਾਜ ਸੰਭਵ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …